ਨਾਬਾਲਗ ਲੜਕੀ ਅਗਵਾ ਕਰਨ ਦੇ ਦੋਸ਼ ਹੇਠ ਕੇਸ ਦਰਜ
ਪੱਤਰ ਪ੍ਰੇਰਕਤਰਨ ਤਾਰਨ, 23 ਦਸੰਬਰ ਥਾਣਾ ਖਾਲੜਾ ਅਧੀਨ ਆਉਂਦੇ ਇੱਕ ਪਿੰਡ ਤੋਂ ਇੱਕ ਨਾਬਾਲਗ ਲੜਕੀ ਨੂੰ ਅਗਵਾ ਕਰਨ ਦੇ ਦੋਸ਼ ਅਧੀਨ ਇੱਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ| ਏਐੱਸਆਈ ਗੁਰਨਾਮ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਸ਼ਨਾਖਤ ਕਰਨਦੀਪ ਸਿੰਘ...
Advertisement
ਪੱਤਰ ਪ੍ਰੇਰਕਤਰਨ ਤਾਰਨ, 23 ਦਸੰਬਰ
ਥਾਣਾ ਖਾਲੜਾ ਅਧੀਨ ਆਉਂਦੇ ਇੱਕ ਪਿੰਡ ਤੋਂ ਇੱਕ ਨਾਬਾਲਗ ਲੜਕੀ ਨੂੰ ਅਗਵਾ ਕਰਨ ਦੇ ਦੋਸ਼ ਅਧੀਨ ਇੱਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ| ਏਐੱਸਆਈ ਗੁਰਨਾਮ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਸ਼ਨਾਖਤ ਕਰਨਦੀਪ ਸਿੰਘ ਵਾਸੀ ਪਿੰਡ ਭਲਵਾਨਕੇ ਦੇ ਤੌਰ ’ਤੇ ਹੋਈ ਹੈ| ਪੀੜਤ ਲੜਕੀ ਦੀ ਮਾਤਾ ਨੇ ਪੁਲੀਸ ਨੂੰ ਦਰਜ ਕਰਵਾਈ ਸ਼ਿਕਾਇਤ ਵਿੱਚ ਦੱਸਿਆ ਕਿ ਮੁਲਜ਼ਮ ਉਸ ਦੀ ਲੜਕੀ ਨੂੰ ਸ਼ਨਿਚਰਵਾਰ-ਐਤਵਾਰ ਦੀ ਦਰਮਿਆਨੀ ਅੱਧੀ ਰਾਤ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਅਗਵਾ ਕਰ ਕੇ ਲੈ ਗਿਆ| ਏਐੱਸਆਈ ਗੁਰਨਾਮ ਸਿੰਘ ਨੇ ਦੱਸਿਆ ਕਿ ਮੁਲਜ਼ਮ ਖਿਲਾਫ਼ ਬੀ ਐੱਨ ਐੱਸ ਦੀ ਦਫ਼ਾ 137 (2) ਤੇ 87 ਅਧੀਨ ਕੇਸ ਦਰਜ ਕੀਤਾ ਗਿਆ ਹੈ|
Advertisement
Advertisement
