ਬਿਜਲੀ ਦੀਆਂ ਤਾਰਾਂ ਚੋਰੀ ਕਰਨ ਦੇ ਦੋਸ਼ ਹੇਠ ਕੇਸ ਦਰਜ
ਪੱਤਰ ਪ੍ਰੇਰਕ ਫਗਵਾੜਾ, 21 ਜੂਨ ਬਿਜਲੀ ਦੀਆਂ ਤਾਰਾਂ ਚੋਰੀ ਕਰਨ ਦੇ ਦੋਸ਼ ਹੇਠ ਸਿਟੀ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਗੌਰਵ ਗੇਰਾ ਪੁੱਤਰ ਸੁਰਿੰਦਰ ਗੇਰਾ ਵਾਸੀ ਚਾਹਲ ਨਗਰ ਨੇ ਪੁਲੀਸ ਨੂੰ ਦੱਸਿਆ ਕਿ ਉਸ ਦੇ ਘਰ...
Advertisement
ਪੱਤਰ ਪ੍ਰੇਰਕ
ਫਗਵਾੜਾ, 21 ਜੂਨ
Advertisement
ਬਿਜਲੀ ਦੀਆਂ ਤਾਰਾਂ ਚੋਰੀ ਕਰਨ ਦੇ ਦੋਸ਼ ਹੇਠ ਸਿਟੀ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਗੌਰਵ ਗੇਰਾ ਪੁੱਤਰ ਸੁਰਿੰਦਰ ਗੇਰਾ ਵਾਸੀ ਚਾਹਲ ਨਗਰ ਨੇ ਪੁਲੀਸ ਨੂੰ ਦੱਸਿਆ ਕਿ ਉਸ ਦੇ ਘਰ ’ਚ ਮੁਰੰਮਤ ਦਾ ਕੰਮ ਚੱਲਦਾ ਪਿਆ ਹੈ ਜਿਸ ਕਾਰਨ ਉਸ ਨੇ ਕੁੱਝ ਦਿਨ ਪਹਿਲਾਂ ਬਿਜਲੀ ਦੀਆਂ ਤਾਰਾਂ ਇੱਕ ਲੱਖ ਰੁਪਏ ਦੀਆਂ ਖਰੀਦ ਕੇ ਲਿਆਂਦੀਆ ਸਨ। ਇਸ ’ਚੋਂ ਘਰ ਦੀ ਫ਼ਿਟਿੰਗ ਲਈ ਕਰੀਬ 25 ਹਜ਼ਾਰ ਰੁਪਏ ਦੀਆਂ ਤਾਰਾਂ ਵਰਤੀਆਂ ਸਨ ਤੇ ਬਾਕੀ ਕੋਈ ਵਿਅਕਤੀ ਚੋਰੀ ਕਰਕੇ ਲੈ ਗਿਆ। ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ।
Advertisement