ਨਾਬਾਲਗ ਭੈਣਾਂ ਦੇ ਗਰਭਵਤੀ ਹੋਣ ਦੇ ਮਾਮਲਾ ’ਚ ਕੇਸ ਦਰਜ; ਇਕ ਗ੍ਰਿਫ਼ਤਾਰ
ਪੱਤਰ ਪ੍ਰੇਰਕ ਤਰਨ ਤਾਰਨ, 11 ਜੁਲਾਈ ਸਥਾਨਕ ਥਾਣਾ ਸਦਰ ਦੀ ਪੁਲੀਸ ਨੇ ਇਲਾਕੇ ਦੇ ਇਕ ਪਿੰਡ ਦੀਆਂ ਦੋ ਨਾਬਾਲਗ ਸਕੀਆਂ ਭੈਣਾਂ ਨਾਲ ਵਿਆਹ ਕਰਵਾਉਣ ਦੇ ਇਕ ਸਨਸਨੀਖੇਜ਼ ਮਾਮਲੇ ’ਚ ਤਿੰਨ ਜਣਿਆਂ ਖਿਲਾਫ਼ ਕੇਸ ਦਰਜ ਕਰਕੇ ਇਕ ਜਣੇ ਨੂੰ ਗ੍ਰਿਫ਼ਤਾਰ ਕੀਤਾ...
Advertisement
ਪੱਤਰ ਪ੍ਰੇਰਕ
ਤਰਨ ਤਾਰਨ, 11 ਜੁਲਾਈ
Advertisement
ਸਥਾਨਕ ਥਾਣਾ ਸਦਰ ਦੀ ਪੁਲੀਸ ਨੇ ਇਲਾਕੇ ਦੇ ਇਕ ਪਿੰਡ ਦੀਆਂ ਦੋ ਨਾਬਾਲਗ ਸਕੀਆਂ ਭੈਣਾਂ ਨਾਲ ਵਿਆਹ ਕਰਵਾਉਣ ਦੇ ਇਕ ਸਨਸਨੀਖੇਜ਼ ਮਾਮਲੇ ’ਚ ਤਿੰਨ ਜਣਿਆਂ ਖਿਲਾਫ਼ ਕੇਸ ਦਰਜ ਕਰਕੇ ਇਕ ਜਣੇ ਨੂੰ ਗ੍ਰਿਫ਼ਤਾਰ ਕੀਤਾ ਹੈ। ਪੀੜਤ ਲੜਕੀਆਂ ਗਰਭਵਤੀ ਹੋ ਜਾਣ ’ਤੇ ਲੜਕੀਆਂ ਦੇ ਪਰਿਵਾਰ ਵਾਲਿਆਂ ਨੇ ਇਹ ਮਾਮਲਾ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਦੇ ਧਿਆਨ ਵਿੱਚ ਲਿਆਂਦਾ। ਥਾਣਾ ਮੁਖੀ ਸਬ ਇੰਸਪੈਕਟਰ ਅਵਤਾਰ ਸਿੰਘ ਨੇ ਅੱਜ ਦੱਸਿਆ ਕਿ ਬਾਲ ਸੁਰੱਖਿਆ ਅਧਿਕਾਰੀ ਦੀ ਸ਼ਿਕਾਇਤ ’ਤੇ ਪੁਲੀਸ ਨੇ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਪਿੰਡ ਵਾਸੀ ਕਰਨਦੀਪ ਸਿੰਘ, ਹਰਦੀਪ ਸਿੰਘ ਅਤੇ ਉਨ੍ਹਾਂ ਦੇ ਚਾਚਾ ਜਗਰੂਪ ਸਿੰਘ ਖਿਲਾਫ਼ ਕੇਸ ਦਰਜ ਕਰਕੇ ਇਕ ਮੁਲਜ਼ਮ ਜਗਰੂਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਕ ਪੀੜਤ 15 ਸਾਲ ਤੇ ਦੂਸਰੀ 13 ਸਾਲ ਦੀ ਹੈ ਜਦਕਿ ਮੁਲਜ਼ਮਾਂ ਦੀ ਉਮਰ 24-25 ਸਾਲ ਹੈ। ਮੁਲਜ਼ਮ ਪੀੜਤ ਲੜਕੀਆਂ ਨੂੰ ਇਥੋਂ ਅਗਵਾ ਕਰਕੇ ਲੈ ਗਏ ਸਨ।
Advertisement