ਜਬਰ-ਜਨਾਹ ਦੇ ਦੋਸ਼ ਹੇਠ ਕੇਸ ਦਰਜ
ਪੱਤਰ ਪ੍ਰੇਰਕ ਧਾਰੀਵਾਲ, 14 ਜੁਲਾਈ ਇਥੇ ਇੱਕ ਔਰਤ ਨਾਲ ਜਬਰ-ਜਨਾਹ ਦੇ ਦੋਸ਼ ਹੇਠ ਥਾਣਾ ਧਾਰੀਵਾਲ ਦੀ ਪੁਲੀਸ ਨੇ ਇੱਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਹਰਪਾਲ ਸਿੰਘ ਨੇ ਦੱਸਿਆ ਕਿ ਥਾਣਾ ਧਾਰੀਵਾਲ ਦੇ ਇਕ ਪਿੰਡ ਦੀ ਪੀੜਤ...
ਪੱਤਰ ਪ੍ਰੇਰਕ
ਧਾਰੀਵਾਲ, 14 ਜੁਲਾਈ
ਇਥੇ ਇੱਕ ਔਰਤ ਨਾਲ ਜਬਰ-ਜਨਾਹ ਦੇ ਦੋਸ਼ ਹੇਠ ਥਾਣਾ ਧਾਰੀਵਾਲ ਦੀ ਪੁਲੀਸ ਨੇ ਇੱਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਹਰਪਾਲ ਸਿੰਘ ਨੇ ਦੱਸਿਆ ਕਿ ਥਾਣਾ ਧਾਰੀਵਾਲ ਦੇ ਇਕ ਪਿੰਡ ਦੀ ਪੀੜਤ ਔਰਤ ਨੇ ਉੱਚ ਪੁਲੀਸ ਅਧਿਕਾਰੀਆਂ ਨੂੰ ਦਰਖਾਸਤ ਰਾਹੀਂ ਦੱਸਿਆ ਕਿ ਪਰਮਜੀਤ ਸਿੰਘ ਜੌਹਲ ਵਾਸੀ ਨਵੀਂ ਅਬਾਦੀ ਧਾਰੀਵਾਲ ਦੀ ਸ਼ਹਿਰ ਵਿੱਚ ਕੱਪੜਿਆਂ ਦੀ ਦੁਕਾਨ ਹੈ। ਉਹ ਅਕਸਰ ਉਨ੍ਹਾਂ ਦੀ ਦੁਕਾਨ ’ਤੇ ਕੱਪੜੇ ਖਰੀਦਣ ਜਾਂਦੀ ਸੀ। ਸਾਲ 2020 ਵਿੱਚ ਦੁਕਾਨ ਦੇ ਮਾਲਕ ਪਰਮਜੀਤ ਸਿੰਘ ਜੌਹਲ ਨੇ ਉਸ ਨੂੰ ਫੋਨ ਕਰਕੇ ਕਿਹਾ ਕਿ ਦੁਕਾਨ ’ਤੇ ਬੱਚਿਆਂ ਦੇ ਨਵੇਂ ਕੱਪੜੇ ਆਏ ਹਨ ਆ ਕੇ ਲੈ ਜਾਵੋ। ਜਦੋਂ ਉਹ ਦੁਕਾਨ ’ਤੇ ਗਈ ਤਾਂ ਦੁਕਾਨ ਬੰਦ ਸੀ, ਜਿਸ ’ਤੇ ਉਸ ਨੇ ਪਰਮਜੀਤ ਸਿੰਘ ਜੌਹਲ ਨੂੰ ਫੋਨ ਕੀਤਾ ਤਾਂ ਪਰਮਜੀਤ ਉਸ ਨੂੰ ਆਪਣੇ ਘਰ ਲੈ ਗਿਆ ਤੇ ਉਸ ਦੀ ਇੱਛਾ ਦੇ ਵਿਰੁੱਧ ਉਸ ਨਾਲ ਜਬਰ-ਜਨਾਹ ਕੀਤਾ ਹੈ। ਪੁਲੀਸ ਨੇ ਪਰਮਜੀਤ ਸਿੰਘ ਜੌਹਲ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।