ਪੱਤਰ ਪੇ੍ਰਕ
ਜੰਡਿਆਲਾ ਗੁਰੂ, 28 ਜਨਵਰੀ
ਇਥੋਂ ਨਜ਼ਦੀਕੀ ਮਾਨਾਂਵਾਲਾ ਜੀਟੀ ਰੋਡ ਉਪਰ ਸਥਿੱਤ ਇੱਕ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਅਣਪਛਾਤੇ ਦੋ ਲੁਟੇਰਿਆਂ ਨੇ ਨਕਦੀ ਅਤੇ ਮੋਬਾਈਲ ਲੁੱਟ ਲਿਆ। ਉਕਤ ਸਾਰੀ ਘਟਨਾ ਪੈਟਰੋਲ ਪੰਪ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਘਟਨਾ ਬਾਰੇ ਜਾਣਕਾਰੀ ਦਿੰਦਿਆਂ ਪੈਟਰੋਲ ਪੰਪ ਦੇ ਕਰਿੰਦੇ ਰਾਕੇਸ਼ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਕਰੀਬ ਅੱਠ ਵਜੇ ਉਨ੍ਹਾਂ ਦੇ ਪੈਟਰੋਲ ਪੰਪ ਉੱਪਰ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀ ਆਏ ਅਤੇ ਆਉਂਦਿਆਂ ਹੀ ਉਨ੍ਹਾਂ ਨੇ ਉਸ ਉੱਪਰ ਪਿਸਤੌਲ ਤਾਣ ਦਿੱਤੀ ਅਤੇ ਉਸ ਕੋਲੋਂ 10122 ਰੁਪਏ ਅਤੇ ਉਸ ਦਾ ਮੋਬਾਈਲ ਲੁੱਟ ਕੇ ਫ਼ਰਾਰ ਹੋ ਗਏ। ਘਟਨਾ ਦੀ ਸ਼ਿਕਾਇਤ ਪੁਲੀਸ ਨੂੰ ਦਿੱਤੀ ਗਈ ਹੈ।