ਦੁਕਾਨ ’ਚੋਂ ਨਕਦੀ ਚੋਰੀ
ਪਿੰਡ ਸਭਰਾ ’ਚ ਚੋਰਾਂ ਵੱਲੋਂ ਪੁਲੀਸ ਚੌਕੀ ਤੋਂ ਮਹਿਜ਼ 500 ਮੀਟਰ ਦੀ ਦੂਰੀ ’ਤੇ ਸਥਿਤ ਕਰਿਆਨੇ ਦੀ ਦੁਕਾਨ ਦਾ ਸ਼ਟਰ ਤੋੜ ਕੇ ਚੋਰੀ ਕਰ ਲਈ ਗਈ। ਘਟਨਾ ਬਾਰੇ ਕਰਿਆਨਾ ਸਟੋਰ ਦੇ ਮਾਲਕ ਅਜੇ ਕੁਮਾਰ ਨੇ ਦੱਸਿਆ ਕਿ ਉਹ ਬੀਤੀ ਸ਼ਾਮ...
Advertisement
ਪਿੰਡ ਸਭਰਾ ’ਚ ਚੋਰਾਂ ਵੱਲੋਂ ਪੁਲੀਸ ਚੌਕੀ ਤੋਂ ਮਹਿਜ਼ 500 ਮੀਟਰ ਦੀ ਦੂਰੀ ’ਤੇ ਸਥਿਤ ਕਰਿਆਨੇ ਦੀ ਦੁਕਾਨ ਦਾ ਸ਼ਟਰ ਤੋੜ ਕੇ ਚੋਰੀ ਕਰ ਲਈ ਗਈ। ਘਟਨਾ ਬਾਰੇ ਕਰਿਆਨਾ ਸਟੋਰ ਦੇ ਮਾਲਕ ਅਜੇ ਕੁਮਾਰ ਨੇ ਦੱਸਿਆ ਕਿ ਉਹ ਬੀਤੀ ਸ਼ਾਮ ਦੁਕਾਨ ਬੰਦ ਕਰ ਕੇ ਆਪਣੇ ਘਰ ਚਲਾ ਗਿਆ ਸੀ। ਸਵੇਰੇ ਦੁਕਾਨ ਖੋਲ੍ਹਣ ’ਤੇ ਉਸ ਨੇ ਦੇਖਿਆ ਕਿ ਦੁਕਾਨ ਦਾ ਸ਼ਟਰ ਟੁੱਟਾ ਹੋਇਆ ਸੀ ਤੇ ਗੱਲੇ ਵਿੱਚੋਂ ਕਰੀਬ 10-12 ਹਜ਼ਾਰ ਰੁਪਏ ਗਾਇਬ ਸਨ। ਜਾਣਕਾਰੀ ਮੁਤਾਬਕ ਕੁਝ ਦਿਨ ਪਹਿਲਾਂ ਵੀ ਪਿੰਡ ’ਚ 3-4 ਦੁਕਾਨਾਂ ’ਚ ਚੋਰੀਆਂ ਕੀਤੀਆਂ ਗਈਆਂ ਸਨ ਤੇ ਅਜੇ ਤੱਕ ਉਹ ਚੋਰ ਵੀ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਦੁਕਾਨਦਾਰਾਂ ਅਜੇ ਕੁਮਾਰ ਗੁਰਪ੍ਰੀਤ ਸਿੰਘ ਅਤੇ ਰਮਨ ਸਹਿਗਲ ਨੇ ਪ੍ਰਸ਼ਾਸਨ ਪਾਸੋਂ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਕਿ ਪੁਲੀਸ ਚੋਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ। ਪੁਲੀਸ ਚੌਕੀ ਸਭਰਾ ਦੇ ਥਾਣੇਦਾਰ ਹਰਪਾਲ ਸਿੰਘ ਨੇ ਕਿਹਾ ਕਿ ਪੁਲੀਸ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਚੋਰਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।
Advertisement
Advertisement
×

