CASO operation: ਕਾਸੋ ਤਹਿਤ 20 ਸ਼ੱਕੀ ਹਿਰਾਸਤ ’ਚ ਲਏ
ਜ਼ਿਲ੍ਹਾ ਪੁਲੀਸ ਵੱਲੋਂ ਨਾਨਕਸਰ ਮੁਹੱਲਾ ’ਚ ਨਾਕੇ ਲਾ ਕੇ ਕਾਸੋ ਅਪਰੇਸ਼ਨ ਤਹਿਤ ਜਾਂਚ ਕੀਤੀ ਗਈ। ਇਸ ਕਾਰਵਾਈ ਦੌਰਾਨ 20 ਦੇ ਕਰੀਬ ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਜਿਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਐੱਸ ਐੱਸ ਪੀ ਸੁਰੇਂਦਰ ਲਾਂਬਾ ਨੇ...
Advertisement
ਜ਼ਿਲ੍ਹਾ ਪੁਲੀਸ ਵੱਲੋਂ ਨਾਨਕਸਰ ਮੁਹੱਲਾ ’ਚ ਨਾਕੇ ਲਾ ਕੇ ਕਾਸੋ ਅਪਰੇਸ਼ਨ ਤਹਿਤ ਜਾਂਚ ਕੀਤੀ ਗਈ। ਇਸ ਕਾਰਵਾਈ ਦੌਰਾਨ 20 ਦੇ ਕਰੀਬ ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਜਿਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਐੱਸ ਐੱਸ ਪੀ ਸੁਰੇਂਦਰ ਲਾਂਬਾ ਨੇ ਅੱਜ ਇੱਥੇ ਦੱਸਿਆ ਕਿ ਇਸ ਅਪਰੇਸ਼ਨ ਕਾਸੋ ਤਹਿਤ 450 ਪੁਲੀਸ ਕਰਮਚਾਰੀਆਂ ਦੀ ਫੋਰਸ ਨੂੰ ਨਾਲ ਲੈ ਕੇ 8 ਡੀ ਐੱਸ ਪੀ ਦੀ ਅਗਵਾਈ ਥੱਲੇ 30 ਦੇ ਕਰੀਬ ਸ਼ੱਕੀ ਠਿਕਾਣਿਆਂ ਉੱਪਰ ਤਲਾਸ਼ੀ ਲਈ ਗਈ, ਭਾਵੇਂਕਿ ਪੁਲਾਸ ਨੂੰ ਕੋਈ ਕੁਝ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ। ਐੱਸ ਐੱਸ ਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤੀ ਮੁਹਿੰਮ ਤਹਿਤ ਨਸ਼ਾ ਵੇਚਣ ਵਾਲੇ ਅਤੇ ਨਸ਼ਿਆਂ ਦਾ ਹੋਰ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਸ ਮੁਹਿੰਮ ਤਹਿਤ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਕਰਨ ਵਾਲਿਆਂ ਨੂੰ ਸਰਕਾਰੀ ਨਸ਼ਾ ਛਡਾਊ ਕੇਂਦਰ ਠਰੂ ਵਿੱਚ ਦਾਖ਼ਲ ਕਰਵਾਏ ਜਾਣ ਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ।
Advertisement
Advertisement
×

