ਪੱਤਰ ਪ੍ਰੇਰਕ
ਧਾਰੀਵਾਲ, 2 ਸਤੰਬਰ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਰਿਹਾਈ ਤੋਂ ਬਾਅਦ ਪਹਿਲੀ ਵਾਰ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿੱਚ ਪਹੁੰਚੇ। ਇਥੇ ਅਕਾਲੀ ਦਲ ਦੇ ਜ਼ਿਲ੍ਹਾ ਯੂਥ ਪ੍ਰਧਾਨ ਰਮਨਦੀਪ ਸਿੰਘ ਸੰਧੂ, ਸੁਖਜਿੰਦਰ ਸਿੰਘ ਸੋਨੂੰ ਲੰਗਾਹ, ਸ਼ਮਸ਼ੇਰ ਸਿੰਘ ਚੀਮਾ ਨੇ ਸਾਥੀਆਂ ਸਣੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਿਰਪਾਓ, ਲੋਈ ਅਤੇ ਕ੍ਰਿਪਾਨ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ’ਤੇ ਵਰ੍ਹਦਿਆਂ ਕਿਹਾ ਕਿ ਜਿਹੜੇ ਲੋਟੂ ਟੋਲੇ ਨੇ ਦਿੱਲੀ ਵਿੱਚ ਐਕਸਾਈਜ਼ ਪਾਲਿਸੀ ਬਣਾਈ ਹੈ, ਉਸੇ ਟੋਲੇ ਨੇ ਪੰਜਾਬ ਵਿੱਚ ਐਕਸਾਈਜ਼ ਪਾਲਿਸੀ ਬਣਾਈ ਹੈ। ਦਿੱਲੀ ’ਚ ਇਸ ਪਾਲਿਸੀ ਦੀ ਸੀਬੀਆਈ ਦੀ ਜਾਂਚ ਚੱਲ ਰਹੀ ਹੈ। ਪੰਜਾਬ ਵਿੱਚ ਵੀ ਇਸ ਐਕਸਾਈਜ਼ ਪਾਲਿਸੀ ਦੀ ਸੀ.ਬੀ.ਆਈ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਈ ‘ਆਪ’ ਦੀ ਸੂਬਾ ਸਰਕਾਰ ਕੋਈ ਵੀ ਵਾਅਦਾ ਪੂਰਾ ਨਹੀਂ ਕਰ ਸਕੀ। ਪੰਜਾਬ ਸਰਕਾਰ ਕਿਸਾਨ ਤੇ ਮਜ਼ਦੂਰ ਵਿਰੋਧੀ ਹੈ ਅਤੇ ਆਏ ਦਿਨ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ। ਮਜੀਠੀਆ ਨੇ ਕਿਹਾ