DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸਰਪੰਚ ਦੇ ਪਤੀ ਦੀ ਮੌਤ ਦੀ ਸੀ ਬੀ ਆਈ ਜਾਂਚ ਹੋਵੇ: ਔਜਲਾ

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅਜਨਾਲਾ ਦੇ ਪਿੰਡ ਮਹਿਮਦ ਮੰਦਰਾਵਾਲਾ ਦੀ ਸਰਪੰਚ ਦੇ ਪਤੀ ਕੁਲਜੀਤ ਸਿੰਘ ਸੰਧੂ ਦੀ ਮੌਤ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਤੋਂ ਸੀ ਬੀ ਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਅੱਜ ਇੱਥੇ ਪਰਿਵਾਰ ਦੇ ਨਾਲ...

  • fb
  • twitter
  • whatsapp
  • whatsapp
featured-img featured-img
ਗੁਰਜੀਤ ਸਿੰਘ ਔਜਲਾ।
Advertisement

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅਜਨਾਲਾ ਦੇ ਪਿੰਡ ਮਹਿਮਦ ਮੰਦਰਾਵਾਲਾ ਦੀ ਸਰਪੰਚ ਦੇ ਪਤੀ ਕੁਲਜੀਤ ਸਿੰਘ ਸੰਧੂ ਦੀ ਮੌਤ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਤੋਂ ਸੀ ਬੀ ਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਅੱਜ ਇੱਥੇ ਪਰਿਵਾਰ ਦੇ ਨਾਲ ਪ੍ਰੈੱਸ ਕਾਨਫਰੰਸ ਕਰਦਿਆਂ ਔਜਲਾ ਨੇ ਕਿਹਾ ਕਿ ਜੇਕਰ ਪੰਜਾਬ ਪੁਲੀਸ ਮਾਮਲੇ ਦੀ ਤਹਿ ਤੱਕ ਪਹੁੰਚਣ ਵਿੱਚ ਸਮਰੱਥ ਨਹੀਂ ਹੈ ਤਾਂ ਸਰਕਾਰ ਨੂੰ ਜਾਂਚ ਸੀ ਬੀ ਆਈ ਨੂੰ ਸੌਂਪ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਉਹ ਇਸ ਮਾਮਲੇ ਨੂੰ ਕੋਰਟ ਤੱਕ ਵੀ ਲੈ ਕੇ ਜਾਣਗੇ ਅਤੇ ਜੇ ਲੋੜ ਪਈ ਤਾਂ ਸੰਘਰਸ਼ ਵੀ ਕਰਨਗੇ।

ਉਨ੍ਹਾਂ ਨੇ ਕਿਹਾ ਕਿ ਕੁਲਜੀਤ ਸਿੰਘ ਦੇ ਲਾਪਤਾ ਹੋਣ ਤੋਂ ਬਾਅਦ ਉਨ੍ਹਾਂ ਦਾ ਮੋਬਾਈਲ ਫੋਨ ਕਈ ਘੰਟਿਆਂ ਤੱਕ ਐਕਟਿਵ ਰਿਹਾ। ਪਰਿਵਾਰ ਮੁਤਾਬਕ ਕਰੀਬ 14-15 ਘੰਟਿਆਂ ਤੱਕ ਮੋਬਾਈਲ ਚੱਲਦਾ ਰਿਹਾ, ਪਰ ਪੁਲੀਸ ਉਨ੍ਹਾਂ ਦੀ ਸਹੀ ਲੋਕੇਸ਼ਨ ਦਾ ਪਤਾ ਨਹੀਂ ਲਗਾ ਸਕੀ। ਔਜਲਾ ਨੇ ਸਵਾਲ ਕੀਤਾ ਕਿ ਅੱਜ ਜਦੋਂ ਪੁਲੀਸ ਕੋਲ ਆਧੁਨਿਕ ਤਕਨੀਕ ਉਪਲਬਧ ਹੈ ਤਾਂ ਕਰੀਬ 20-25 ਕਿਲੋਮੀਟਰ ਦੇ ਘੇਰੇ ਵਿੱਚ ਇੱਕ ਵਿਅਕਤੀ ਨੂੰ ਸਮੇਂ ਸਿਰ ਕਿਉਂ ਨਹੀਂ ਲੱਭਿਆ ਜਾ ਸਕਿਆ। ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ ਵਿੱਚ ਅਜਿਹੀ ਸਥਿਤੀ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।

Advertisement

ਕੁਲਜੀਤ ਸਿੰਘ ਸੰਧੂ 21 ਸਤੰਬਰ ਨੂੰ ਘਰੋਂ ਨਿਕਲੇ ਸਨ, ਪਰ ਵਾਪਸ ਨਹੀਂ ਪਰਤੇ। ਪਰਿਵਾਰ ਨੇ ਉਨ੍ਹਾਂ ਦੀ ਭਾਲ ਸ਼ੁਰੂ ਕੀਤੀ ਅਤੇ ਪੁਲੀਸ ਨੂੰ ਵੀ ਸੂਚਿਤ ਕੀਤਾ। 23 ਸਤੰਬਰ ਨੂੰ ਰਾਮਦਾਸ ਇਲਾਕੇ ਨੇੜੇ ਸੜਕ ਕਿਨਾਰੇ ਉਨ੍ਹਾਂ ਦੀ ਲਾਸ਼ ਬਰਾਮਦ ਹੋਈ। ਸੰਸਦ ਮੈਂਬਰ ਨੇ ਲਾਸ਼ ਮਿਲਣ ਤੋਂ ਬਾਅਦ ਘਟਨਾ ਨੂੰ ਲੈ ਕੇ ਪਰਿਵਾਰ ਵੱਲੋਂ ਉਠਾਏ ਜਾ ਰਹੇ ਸਵਾਲਾਂ ਦਾ ਵੀ ਜ਼ਿਕਰ ਕੀਤਾ। ਪਰਿਵਾਰ ਦਾ ਕਹਿਣਾ ਹੈ ਕਿ ਘਟਨਾ ਸਥਾਨ ਅਤੇ ਮੋਟਰਸਾਈਕਲ ਦੀ ਹਾਲਤ ਨੂੰ ਦੇਖਦਿਆਂ ਇਸ ਨੂੰ ਆਮ ਸੜਕ ਹਾਦਸਾ ਮੰਨਣਾ ਮੁਸ਼ਕਲ ਲੱਗਦਾ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਕਰਵਾਇਆ ਗਿਆ ਹੈ ਅਤੇ ਮੌਤ ਦਾ ਅਸਲ ਕਾਰਨ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗਾ। ਔਜਲਾ ਨੇ ਅੰਮ੍ਰਿਤਸਰ ਵਿੱਚ ਛੋਟੇ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਤੱਕ ਤੋਂ ਪੈਸੇ ਮੰਗੇ ਜਾਣ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਭਗਵੰਤ ਮਾਨ ਤੋਂ ਅੰਮ੍ਰਿਤਸਰ ਅਤੇ ਖਾਸ ਕਰਕੇ ਸਰਹੱਦੀ ਇਲਾਕਿਆਂ ਵਿੱਚ ਕਾਨੂੰਨ-ਵਿਵਸਥਾ ਮਜ਼ਬੂਤ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਪੁਲੀਸ ਮੁਲਾਜ਼ਮਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇੱਕ ਸਰਪੰਚ ਦਾ ਲਾਪਤਾ ਹੋਣਾ, ਉਸ ਦੀ ਮੌਤ ਹੋਣਾ ਅਤੇ ਜਨਤਕ ਨੁਮਾਇੰਦਿਆਂ ’ਤੇ ਹਮਲਿਆਂ ਦੀਆਂ ਘਟਨਾਵਾਂ ਗੰਭੀਰ ਚਿੰਤਾ ਦਾ ਵਿਸ਼ਾ ਹਨ। ਸਰਕਾਰ ਨੂੰ ਇਨ੍ਹਾਂ ਮਾਮਲਿਆਂ ਵਿੱਚ ਸਮੇਂਬੱਧ ਅਤੇ ਨਿਰਪੱਖ ਜਾਂਚ ਕਰਵਾਉਣੀ ਚਾਹੀਦੀ ਹੈ।

Advertisement

Advertisement
×