ਅਕਾਲ ਤਖ਼ਤ ਸਾਹਿਬ ’ਤੇ ਮੀਰੀ ਪੀਰੀ ਦਿਵਸ ਮਨਾਇਆ

ਅਕਾਲ ਤਖ਼ਤ ਸਾਹਿਬ ’ਤੇ ਮੀਰੀ ਪੀਰੀ ਦਿਵਸ ਮਨਾਇਆ

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 30 ਜੂਨ

ਇਥੇ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ। ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਮੌਕੇ ਸੰਗਤਾਂ ਨੂੰ ਮੀਰੀ ਪੀਰੀ ਦਿਵਸ ਦੀ ਵਧਾਈ ਦਿੱਤੀ ਅਤੇ ਬਾਣੀ ਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਆ।

ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਮੀਰੀ ਪੀਰੀ ਦਿਵਸ ਦੇ ਇਤਿਹਾਸ ਅਤੇ ਅੰਮ੍ਰਿਤਧਾਰੀ ਹੋਣ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਇਸ ਮੌਕੇ ਤੱਕ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਹੋਰ ਪਤਵੰਤੇ ਹਾਜ਼ਰ ਸਨ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਮੁਹਾਲੀ ਦੇ ਸਵਾੜਾ ਵਿੱਚ ਖੇਡੇ ਕ੍ਰਿਕਟ ਮੈਚ ਦੀ ਧਮਕ ਸ੍ਰੀਲੰਕਾ ਤੱਕ

ਮੁਹਾਲੀ ਦੇ ਸਵਾੜਾ ਵਿੱਚ ਖੇਡੇ ਕ੍ਰਿਕਟ ਮੈਚ ਦੀ ਧਮਕ ਸ੍ਰੀਲੰਕਾ ਤੱਕ

ਪਿੰਡ ਵਿੱਚ ਖੇਡੇ ਟੀ-20 ਮੈਚ ਨੂੰ ਆਨਲਾਈਨ ਸਟ੍ਰੀਮਿੰਗ ਰਾਹੀਂ ਸ੍ਰੀਲੰਕਾ...

ਮੋਦੀ ਨੇ ਲੱਦਾਖ ’ਚ ਮੂਹਰਲੀਆਂ ਚੌਕੀਆਂ ਦਾ ਲਿਆ ਜਾਇਜ਼ਾ

ਮੋਦੀ ਨੇ ਲੱਦਾਖ ’ਚ ਮੂਹਰਲੀਆਂ ਚੌਕੀਆਂ ਦਾ ਲਿਆ ਜਾਇਜ਼ਾ

‘ਸਾਡੇ ਜਵਾਨਾਂ ਦੀ ਜਾਂਬਾਜ਼ੀ ਨੇ ਦੁਨੀਆ ਨੂੰ ਭਾਰਤ ਦੀ ਤਾਕਤ ਦਾ ਸਾਫ਼ ਸ...

ਸ਼ਹਿਰ

View All