ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ
ਗੁਰਦੁਆਰਾ ਰਾਮਸਰ ਸਾਹਿਬ ਵਿੱਚ ਅਖੰਡ ਪਾਠ ਸ਼ੁਰੂ
Advertisement
ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਅੱਜ ਗੁਰਦੁਆਰਾ ਰਾਮਸਰ ਸਾਹਿਬ ਵਿੱਚ ਅਖੰਡ ਪਾਠ ਸ਼ੁਰੂ ਕਰਵਾਏ ਗਏ। ਇਸ ਮੌਕੇ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਜਤਿੰਦਰਪਾਲ ਸਿੰਘ, ਹੈੱਡ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾ ਅਤੇ ਗਿਆਨੀ ਨਿਰਮਲ ਸਿੰਘ ਸਣੇ ਸੰਗਤ ਮੌਜੂਦ ਸੀ।
ਸ੍ਰੀ ਧੰਗੇੜਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਗਤ ਦੇ ਸਹਿਯੋਗ ਨਾਲ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ 24 ਅਗਸਤ ਨੂੰ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਅੱਜ ਗੁਰਦੁਆਰਾ ਰਾਮਸਰ ਸਾਹਿਬ ਵਿੱਚ ਅਖੰਡ ਪਾਠ ਸ਼ੁਰੂ ਹੋ ਗਏ ਹਨ। ਇਨ੍ਹਾਂ ਦੇ ਭੋਗ ਮਗਰੋਂ 24 ਅਗਸਤ ਨੂੰ ਪੁਰਾਤਨ ਪ੍ਰੰਪਰਾ ਅਨੁਸਾਰ ਗੁਰਦੁਆਰਾ ਰਾਮਸਰ ਸਾਹਿਬ ਤੋਂ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਜਾਵੇਗਾ।
Advertisement
ਇਸ ਮੌਕੇ ਭਾਈ ਦਿਲਰਾਜ ਸਿੰਘ, ਬਲਦੇਵ ਸਿੰਘ ਧੁੰਨ, ਜਗਜੀਤ ਸਿੰਘ, ਤਲਵਿੰਦਰ ਸਿੰਘ ਆਦਿ ਹਾਜ਼ਰ ਸਨ।
Advertisement