ਰਣਬੀਰ ਸਿੰਘ ਮਿੰਟੂ
ਚੇਤਨਪੁਰਾ, 6 ਅਗਸਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਇਤਿਹਾਸ ਦੇ ਅਹਿਮ ਦਿਹਾੜੇ ਮੋਰਚਾ ਗੁਰੂ ਕਾ ਬਾਗ ਦੀ 100 ਸਾਲਾ ਸ਼ਤਾਬਦੀ ਸਬੰਧੀ ਸਮਾਗਮਾਂ ਦੀ ਸ਼ੁਰੂਆਤ ਅੱਜ ਪੰਥਕ ਰਵਾਇਤਾਂ ਨਾਲ ਹੋਈ। ਅੰਮ੍ਰਿਤਸਰ ਦੇ ਕਸਬਾ ਘੁੱਕੇਵਾਲੀ ਵਿੱਚ ਸਥਿਤ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਸ਼ਤਾਬਦੀ ਸਮਾਗਮਾਂ ਦੇ ਪਹਿਲੇ ਦਿਨ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲਦੇ ਵੱਖ-ਵੱਖ ਸਿੱਖ ਮਿਸ਼ਨਰੀ ਕਾਲਜਾਂ ਦੇ 100 ਵਿਦਿਆਰਥੀਆਂ ਨੇ ਇੱਕੋ ਸਮੇਂ ਤੰਤੀ ਸਾਜ਼ਾਂ ਨਾਲ ਕੀਰਤਨ ਕਰਕੇ ਅਲੌਕਿਕ ਦ੍ਰਿਸ਼ ਸਿਰਜਿਆ। ਸਮਾਗਮਾਂ ਦੀ ਆਰੰਭਤਾ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਸੰਬੋਧਨ ਦੌਰਾਨ ਮੋਰਚਾ ਗੁਰੂ ਕਾ ਬਾਗ ਦੇ ਇਤਿਹਾਸ ਨੂੰ ਸਾਂਝਾ ਕਰਦਿਆਂ ਵਰਤਮਾਨ ਪੀੜ੍ਹੀ ਨੂੰ ਇਸ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਐਡਵੋਕੇਟ ਧਾਮੀ ਨੇ ਸੰਗਤ ਨੂੰ ਅਪੀਲ ਕੀਤੀ ਕਿ ਮੋਰਚਾ ਗੁਰੂ ਕਾ ਬਾਗ ਦੀ ਸ਼ਤਾਬਦੀ ਸਬੰਧੀ 8 ਅਗਸਤ ਨੂੰ ਹੋਣ ਵਾਲੇ ਮੁੱਖ ਸਮਾਗਮ ਵਿਚ ਉਤਸ਼ਾਹ ਨਾਲ ਪਹੁੰਚਣ। ਇਸੇ ਦੌਰਾਨ ਮੋਰਚਾ ਗੁਰੂ ਕਾ ਬਾਗ ਨਾਲ ਸਬੰਧਤ ਇਤਿਹਾਸ ਨੂੰ ਦਰਸਾਉਂਦੇ ਵੱਖ-ਵੱਖ ਚਿੱਤਰਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਸਮਾਗਮ ’ਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਜੋਧ ਸਿੰਘ ਸਮਰਾ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਭਾਈ ਮਨਜੀਤ ਸਿੰਘ, ਮੰਗਵਿੰਦਰ ਸਿੰਘ ਖਾਪੜਖੇੜੀ, ਕੁਲਦੀਪ ਸਿੰਘ ਤੇੜਾ, ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਬੀਬੀ ਸਰਵਨ ਕੌਰ ਤੇੜਾ, ਬਾਬਾ ਸਤਨਾਮ ਸਿੰਘ, ਬਾਬਾ ਚਰਨ ਸਿੰਘ, ਪ੍ਰਤਾਪ ਸਿੰਘ, ਸੁਖਮਿੰਦਰ ਸਿੰਘ, ਸਤਬੀਰ ਸਿੰਘ ਧਾਮੀ, ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਗੁਰਮੀਤ ਸਿੰਘ ਬੁੱਟਰ, ਸਿਮਰਜੀਤ ਸਿੰਘ, ਪਰਮਜੀਤ ਸਿੰਘ ਦੁਨੀਆਮਾਜਰਾ, ਕੁਲਦੀਪ ਸਿੰਘ ਰੋਡੇ, ਸ਼ਾਹਬਾਜ਼ ਸਿੰਘ, ਹਰਭਜਨ ਸਿੰਘ ਵਕਤਾ, ਬੀਬੀ ਸਤਵੰਤ ਕੌਰ, ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੇ ਪ੍ਰਿੰਸੀਪਲ ਬੀਬੀ ਮਨਜੀਤ ਕੌਰ, ਜਗਜੀਤ ਸਿੰਘ ਵਰਨਾਲੀ, ਜਥੇਦਾਰ ਬਲਦੇਵ ਸਿੰਘ ਤੇੜਾ, ਪ੍ਰਗਟ ਸਿੰਘ ਤੇੜਾ, ਭਾਈ ਮਨਦੀਪ ਸਿੰਘ ਝੰਡੇਰ, ਵਰਿਆਮ ਸਿੰਘ ਹੇਮਬਾਜਪੁਰ, ਸੁਬੇਗ ਸਿੰਘ ਤੇੜਾ, ਪ੍ਰਧਾਨ ਜਗਤਾਰ ਸਿੰਘ ਮੱਜੂਪੁਰਾ, ਕਰਨੈਲ ਸਿੰਘ ਸੰਗਤਪੁਰਾ, ਅਜਾਦ ਸਿੰਘ ਤੇੜਾ, ਪ੍ਰਿੰਸੀਪਲ ਰਾਜਵਿੰਦਰ ਕੌਰ, ਪ੍ਰਭਦੀਪ ਕੌਰ ਆਦਿ ਮੌਜੂਦ ਸਨ।