Central Jail Inspection: ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਅੰਮ੍ਰਿਤਸਰ ਕੇਂਦਰੀ ਜੇਲ੍ਹ ਦਾ ਨਿਰੀਖਣ
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ (ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ) ਸ੍ਰੀਮਤੀ ਜਤਿੰਦਰ ਕੌਰ ਨੇ ਸੀ ਜੇ ਐੱਮ -ਕਮ-ਸਕੱਤਰ ਅਮਰਦੀਪ ਸਿੰਘ ਬੈਂਸ ਨਾਲ ਕੇਂਦਰੀ ਜੇਲ੍ਹ ਅੰਮ੍ਰਿਤਸਰ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰੇ ਦਾ ਮੁੱਖ ਮਕਸਦ ਹਵਾਲਾਤੀਆਂ ਅਤੇ ਕੈਦੀਆਂ ਦੀ ਭਲਾਈ, ਸਿਹਤ ਅਤੇ...
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ (ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ) ਸ੍ਰੀਮਤੀ ਜਤਿੰਦਰ ਕੌਰ ਨੇ ਸੀ ਜੇ ਐੱਮ -ਕਮ-ਸਕੱਤਰ ਅਮਰਦੀਪ ਸਿੰਘ ਬੈਂਸ ਨਾਲ ਕੇਂਦਰੀ ਜੇਲ੍ਹ ਅੰਮ੍ਰਿਤਸਰ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰੇ ਦਾ ਮੁੱਖ ਮਕਸਦ ਹਵਾਲਾਤੀਆਂ ਅਤੇ ਕੈਦੀਆਂ ਦੀ ਭਲਾਈ, ਸਿਹਤ ਅਤੇ ਰਹਿਣ-ਸਹਿਣ ਦੀਆਂ ਸਥਿਤੀਆਂ ਦਾ ਜਾਇਜ਼ਾ ਲੈਣਾ ਸੀ। ਇਸ ਮੌਕੇ ਜੇਲ੍ਹ ਸੁਪਰਡੈਂਟ ਰਾਜੀਵ ਕੁਮਾਰ ਅਰੋੜਾ ਵੀ ਮੌਜੂਦ ਸਨ। ਨਿਰੀਖਣ ਦੌਰਾਨ ਉਨ੍ਹਾਂ ਜੇਲ੍ਹ ਦੀ ਰਸੋਈ (ਲੰਗਰ ਹਾਲ) ਵਿੱਚ ਭੋਜਨ ਦੀ ਗੁਣਵੱਤਾ ਅਤੇ ਸਫ਼ਾਈ ਦੀ ਜਾਂਚ ਕੀਤੀ ਅਤੇ ਅਧਿਕਾਰੀਆਂ ਨੂੰ ਪੌਸ਼ਟਿਕ ਭੋਜਨ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ। ਡਿਊਟੀ 'ਤੇ ਤਾਇਨਾਤ ਮੈਡੀਕਲ ਅਫ਼ਸਰ ਤੋਂ ਕੈਦੀਆਂ ਦੀ ਸਿਹਤ ਅਤੇ ਡਾਕਟਰੀ ਸਹੂਲਤਾਂ ਬਾਰੇ ਜਾਣਕਾਰੀ ਲਈ ਗਈ। ਇਸ ਤੋਂ ਇਲਾਵਾ ਉਨ੍ਹਾਂ ਵਿਸ਼ੇਸ਼ ਸੁਰੱਖਿਆ ਸੈੱਲ ਦਾ ਦੌਰਾ ਕਰ ਕੇ ਉੱਥੇ ਬੰਦ ਉੱਚ-ਜੋਖਮ ਵਾਲੇ ਕੈਦੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਕੇਸਾਂ ਦੀ ਸਥਿਤੀ ਤੇ ਸਮੱਸਿਆਵਾਂ ਸੁਣੀਆਂ। ਜ਼ਿਲ੍ਹਾ ਸੈਸ਼ਨ ਜੱਜ ਨੇ ਕੈਦੀਆਂ ਦੇ ਕਾਨੂੰਨੀ ਅਧਿਕਾਰਾਂ, ਮਾਣ-ਸਨਮਾਨ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।

