ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕੇਂਦਰੀ ਪੰਜਾਬੀ ਲੇਖਕ ਸਭਾ ਦਾ ਇਜਲਾਸ ਤੇ ਸੈਮੀਨਾਰ 20 ਨੂੰ

ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪੰਜਾਬੀ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਸਹਿਯੋਗ ਨਾਲ 20 ਜੁਲਾਈ , ਐਤਵਾਰ ਨੂੰ ਯੂਨੀਵਰਸਿਟੀ ਦੇ ਕਾਨਫਰੰਸ ਹਾਲ ਵਿੱਚ ਡੇਢ ਸਾਲਾ ਇਜਲਾਸ ਅਤੇ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ...
Advertisement

ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪੰਜਾਬੀ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਸਹਿਯੋਗ ਨਾਲ 20 ਜੁਲਾਈ , ਐਤਵਾਰ ਨੂੰ ਯੂਨੀਵਰਸਿਟੀ ਦੇ ਕਾਨਫਰੰਸ ਹਾਲ ਵਿੱਚ ਡੇਢ ਸਾਲਾ ਇਜਲਾਸ ਅਤੇ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੋਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਕੁਹਾੜ ਅਤੇ ਦਫਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਪੰਜਾਬੀ ਬੋਲੀ, ਸਾਹਿਤ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਦੇ ਨਾਲ-ਨਾਲ ਸਾਹਿਤਕ ਵਿਚਾਰ-ਵਟਾਂਦਰੇ ਨੂੰ ਹੁਲਾਰਾ ਦੇਵੇਗਾ। ਇਹ ਸਮਾਗਮ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਨਫਰੰਸ ਹਾਲ ਵਿੱਚ ਹੋਵੇਗਾ, ਜਿਹੜਾ ਕਿ ਪੰਜਾਬੀ ਸਾਹਿਤ ਅਤੇ ਸਿੱਖਿਆ ਦਾ ਮਹੱਤਵਪੂਰਨ ਕੇਂਦਰ ਹੈ।

Advertisement
Advertisement