ਹਜ਼ੂਰ ਸਾਹਿਬ ਲਈ ਹਵਾਈ ਉਡਾਣਾਂ ਚਾਲੂ ਕਰੇ ਕੇਂਦਰ: ਬਾਬਾ ਬਲਬੀਰ ਸਿੰਘ
ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ਤੋਂ ਫਾਸਟ ਟਰੈਕ ਇਮੀਗ੍ਰੇਸ਼ਨ ਸਿਸਟਮ ਸ਼ੁਰੂ ਕਰਨਾ ਚੰਗਾ ਉਪਰਾਲਾ ਹੈ ਜਿਸ ਨਾਲ ਯਾਤੂਰਆਂ ਨੂੰ ਵੱਡੀ ਸਹੂਲਤ ਮਿਲੇਗੀ।...
Advertisement
ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ਤੋਂ ਫਾਸਟ ਟਰੈਕ ਇਮੀਗ੍ਰੇਸ਼ਨ ਸਿਸਟਮ ਸ਼ੁਰੂ ਕਰਨਾ ਚੰਗਾ ਉਪਰਾਲਾ ਹੈ ਜਿਸ ਨਾਲ ਯਾਤੂਰਆਂ ਨੂੰ ਵੱਡੀ ਸਹੂਲਤ ਮਿਲੇਗੀ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੂੰ ਅੰਮ੍ਰਿਤਸਰ ਤੋਂ ਅਬਚਲ ਨਗਰ ਹਜ਼ੂਰ ਸਾਹਿਬ ਵਾਸਤੇ ਸਿੱਧੀ ਉਡਾਣ ਸ਼ੁਰੂ ਕਰਨੀ ਚਾਹੀਦੀ ਹੈ। ਕੋਵਿਡ ਸਮੇਂ ਸਾਵਧਾਨੀ ਵਜੋਂ ਇਹ ਉਡਾਣਾਂ ਬੰਦ ਕਰ ਦਿੱਤੀਆਂ ਗਈਆਂ ਸਨ ਪਰ ਸਰਕਾਰ ਵੱਲੋਂ ਕੋਵਿਡ ’ਤੇ ਕਾਬੂ ਪਾ ਲੈਣ ਉਪਰੰਤ ਸਾਰਾ ਕੁਝ ਪਹਿਲਾ ਵਾਂਗ ਆਮ ਹੋ ਚੁੱਕਾ ਹੈ ਤੇ ਇਹ ਹਵਾਈ ਉਡਾਣ ਬਹਾਲ ਨਹੀਂ ਹੋਈ ਜਿਸ ਕਾਰਨ ਹਜ਼ੂਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਹਜ਼ੂਰ ਸਾਹਿਬ ਵਿੱਚ ਦਸਹਿਰਾ ਮਨਾਉਣ ਲਈ ਜਾਣ ਵਾਲੀ ਸੰਗਤ ਵਿੱਚ ਰੋਸ ਹੈ।
Advertisement
Advertisement