ਹਰਿਮੰਦਰ ਸਾਹਿਬ ’ਤੇ ਹਮਲੇ ਦੀ ਯਾਦ ’ਚ ਸਮਾਗਮ ਅੱਜ
ਅੰਮ੍ਰਿਤਸਰ: ਪੰਜਾਬੀ ਸੂਬਾ ਮੋਰਚਾ ਦੌਰਾਨ ਸਮੇਂ ਦੀ ਸਰਕਾਰ ਵੱਲੋਂ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਹਮਲੇ ਦੀ ਯਾਦ ਵਿੱਚ ਭਲਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਸਜਾਇਆ ਜਾ...
Advertisement
ਅੰਮ੍ਰਿਤਸਰ: ਪੰਜਾਬੀ ਸੂਬਾ ਮੋਰਚਾ ਦੌਰਾਨ ਸਮੇਂ ਦੀ ਸਰਕਾਰ ਵੱਲੋਂ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਹਮਲੇ ਦੀ ਯਾਦ ਵਿੱਚ ਭਲਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਸਜਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਆਰੰਭ ਕੀਤੇ ਗਏ ਅਖੰਡ ਪਾਠ ਦੇ ਭੋਗ ਮਗਰੋਂ ਦੀਵਾਨ ਸਜਾਏ ਜਾਣਗੇ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ। -ਟਨਸ
Advertisement
Advertisement
×