ਹਰਪਾਲ ਨਾਗਰਾ
ਫਤਿਹਗੜ੍ਹ ਚੂੜੀਆਂ, 7 ਅਕਤੂਬਰ
ਦਾਣਾ ਮੰਡੀ ਫ਼ਤਹਿਗੜ੍ਹ ਚੂੜੀਆਂ ਵਿਚ ਪਨਸਪ ਦੇ ਚੇਅਰਮੈਨ ਬਲਬੀਰ ਸਿੰਘ ਪੰਨੂ ਨੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਅਤੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਚੇਅਰਮੈਨ ਪੰਨੂ ਨੇ ਕਿਹਾ ਕਿ ਕਿਸਾਨਾਂ ਦੀ ਮਿਹਨਤ ਨਾਲ ਪਾਲੀ ਫ਼ਸਲ ਦੀ ਬਿਨਾਂ ਕਿਸੇ ਦੇਰੀ ਦੇ ਖ਼ਰੀਦ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਕਿਸਾਨਾਂ ਨੂੰ ਝੋਨੇ ਦੀ ਖ਼ਰੀਦ ਸਬੰਧੀ ਕੋਈ ਮੁਸ਼ਕਲ ਨਾ ਆਵੇ। ਇਸ ਮੌਕੇ ਕਿਸਾਨਾਂ, ਪੱਲੇਦਾਰਾਂ ਅਤੇ ਮਾਰਕੀਟ ਕਮੇਟੀ ਦੇ ਸਟਾਫ ਨਾਲ ਵੀ ਉਨ੍ਹਾਂ ਨੇ ਗੱਲਬਾਤ ਕੀਤੀ। ਉਨ੍ਹਾਂ ਨੇ ਖ਼ਰੀਦ ਸਬੰਧੀ ਅਧਿਕਾਰੀਆਂ ਨੂੰ ਸਾਰੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸਾਨ, ਆੜ੍ਹਤੀਆਂ ਅਤੇ ਪੱਲੇਦਾਰਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।