ਨਿੱਜੀ ਪੱਤਰ ਪ੍ਰੇਰਕ
ਬਟਾਲਾ, 28 ਅਗਸਤ
ਆਮ ਆਦਮੀ ਪਾਰਟੀ ਦੇ ਸੂਬਾਈ ਜਨਰਲ ਸਕੱਤਰ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਇੱਥੋਂ ਥੋੜ੍ਹੀ ਆਪਣੇ ਗ੍ਰਹਿ ਪਿੰਡ ਸੇਖਵਾਂ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਨਿਪਟਾਰਾ ਕੀਤਾ। ਇਸ ਮੌਕੇ ਜ਼ਿਲ੍ਹੇ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਲੋਕਾਂ ਨੇ ਹੜ੍ਹਾਂ ਦੌਰਾਨ ਹੋਏ ਨੁਕਸਾਨ, ਟੁੱਟੀਆਂ ਸੜਕਾਂ, ਵਾਟਰ ਸਪਲਾਈ, ਬਿਜਲੀ ਸਪਲਾਈ, ਗੰਦੇ ਪਾਣੀ ਦੀ ਨਿਕਾਸੀ ਵਰਗੇ ਮਸਲੇ ਵੀ ਉਨ੍ਹਾਂ ਦੇ ਧਿਆਨ ਵਿਚ ਲਿਆਂਦੇ। ਲੋਕਾਂ ਦੀਆਂ ਮੁਸ਼ਕਲਾਂ ਸੁਣਨ ਤੋਂ ਬਾਅਦ ਸੇਖਵਾਂ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮਸਲੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਕਾਦੀਆਂ ਦੇ ਬੇਟ ਇਲਾਕੇ ਵਿੱਚ ਆਏ ਹੜ੍ਹਾਂ ਦੌਰਾਨ ਜਿਥੇ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਹਤ ਕਾਰਜ ਕੀਤੇ ਗਏ ਹਨ ਓਥੇ ਉਨ੍ਹਾਂ ਵੱਲੋਂ ਵੀ ਆਪਣੀ ਟੀਮ ਨਾਲ ਹੜ੍ਹ ਪੀੜ੍ਹਤਾਂ ਦੀ ਮਦਦ ਦਾ ਹਰ ਸੰਭਵ ਯਤਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਦੀਆਂ ਹਲਕਾ ਉਨ੍ਹਾਂ ਦਾ ਆਪਣਾ ਪਰਿਵਾਰ ਹੈ ਅਤੇ ਉਹ ਆਪਣੇ ਲੋਕਾਂ ਦੇ ਹਰ ਸੁੱਖ-ਦੁੱਖ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਹਨ। ਚੇਅਰਮੈਨ ਸੇਖਵਾਂ ਨੇ ਕਿਹਾ ਕਿ ‘ਆਪ’ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਆਮ ਲੋਕਾਂ ਦੇ ਮਸਲੇ ਪਹਿਲ ਦੇ ਅਧਾਰ ’ਤੇ ਹੱਲ ਕੀਤੇ ਜਾ ਰਹੇ ਹਨ।