ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 7 ਫਰਵਰੀ
ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਆਪਣੀ ਚੋਣ ਮੁਹਿੰਮ ਦੌਰਾਨ ਆਖਿਆ ਕਿ ਕਾਂਗਰਸ ਨੇ ਆਪਣੇ ਰਾਜ ਭਾਗ ਦੌਰਾਨ ਪੰਜਾਬ ਨੂੰ ਰੱਜ ਕੇ ਲੁੱਟਿਆ ਹੈ।
ਸ੍ਰੀ ਬ੍ਰਹਮਪੁਰਾ ਨੇ ਆਖਿਆ ਕਿ ਪੰਜਾਬ ਦੇ ਲੋਕਾ ਨਾਲ ਝੂਠੇ ਵਾਅਦੇ ਕਰਕੇ ਕਾਂਗਰਸ ਨੇ ਪੰਜਾਬ ਦੇ ਲੋਕਾ ਨੂੰ ਗੁੰਮਰਾਹ ਕੀਤਾ ਹੈ, ਜਿਸ ਦਾ ਖਮਿਆਜ਼ਾ ਕਾਂਗਰਸ ਨੂੰ ਵਿਧਾਨ ਸਭਾ ਚੋਣਾ ਵਿੱਚ ਭੁਗਤਣਾ ਪਵੇਗਾ। ਉਨ੍ਹਾਂ ਆਖਿਆ ਕਿ ਸ੍ਰੀ ਚੰਨੀ ਦੇ ਝੂਠੇ ਲਾਰੇ ਅਤੇ ਐਲਾਨ ਕਾਂਗਰਸ ਦੀ ਡੁੱਬਦੀ ਬੇੜੀ ਨੂੰ ਨਹੀ ਬਚਾ ਸਕਦੇ ਬਲਕਿ ਚੰਨੀ ਦੇ ਝੂਠ ਕਾਂਗਰਸ ਦੀ ਹਾਰ ਦਾ ਕਾਰਨ ਬਨਣਗੇ। ਇਸ ਮੌਕੇ ਯੂਥ ਅਕਾਲੀ ਦਲ ਦੇ ਜਰਨਲ ਸਕੱਤਰ ਹਰਪ੍ਰੀਤ ਸਿੰਘ ਮਿੰਨਾ ਨੇ ਆਖਿਆ ਕਿ ਉਹ ਪਾਰਟੀ ਦੇ ਹੁਕਮਾ ਅਨੁਸਾਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਜਿੱਤ ਲਈ ਹਲਕੇ ਵਿੱਚ ਦਿਨ ਰਾਤ ਇੱਕ ਕਰ ਦੇਣਗੇ। ਇਸ ਮੌਕੇ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ, ਰਵਿੰਦਰ ਸਿੰਘ ਬ੍ਰਹਮਪੁਰਾ,ਪ ੍ਰੇਮ ਸਿੰਘ, ਕੁਲਦੀਪ ਸਿੰਘ ਲਹੌਰੀਆ, ਤਜਿੰਦਰ ਸਿੰਘ ਪ੍ਰਿੰਸ ਆਦਿ ਮੌਜੂਦ ਸਨ।