
ਐੱਸ.ਡੀ.ਐੱਮ ਅਜਨਾਲਾ ਦੇ ਦਫਤਰ ਦੀ ਚੈਕਿੰਗ ਕਰਦੇ ਹੋਏ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ।
ਪੱਤਰ ਪ੍ਰੇਰਕ
ਅਜਨਾਲਾ, 7 ਫਰਵਰੀ
ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਅਜਨਾਲਾ ਸਥਿਤ ਐਸ.ਡੀ.ਐਮ ਦਫਤਰ, ਤਹਿਸੀਲ ਦਫਤਰ, ਬੀ.ਡੀ.ਪੀ.ਓ ਦਫਤਰ, ਸਿਵਲ ਪਸ਼ੂ ਹਸਪਤਾਲ ਅਤੇ ਪਟਵਾਰਖਾਨੇ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਕਰਮਚਾਰੀਆਂ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੀ ਡਿਊਟੀ ’ਤੇ ਹਾਜ਼ਰ ਰਹਿਣ ਦੀਆਂ ਸਖਤ ਹਦਾਇਤਾਂ ਦਿੱਤੀਆਂ। ਇਸ ਮੌਕੇ ਮੰਤਰੀ ਧਾਲੀਵਾਲ ਨੇ ਦੱਸਿਆ ਕਿ ਅਜਨਾਲਾ ਵਿਖੇ ਐਸ. ਡੀ.ਐਮ ਦਫਤਰ ਦੀ ਨਵੀਂ ਇਮਾਰਤ ਬਣ ਕੇ ਤਿਆਰ ਹੋ ਚੁੱਕੀ ਹੈ ਅਤੇ ਜਲਦੀ ਹੀ ਮਿਆਰੀ ਫਰਨੀਚਰ ਨਾਲ ਲੈਸ ਕਰਕੇ ਲੋਕਾਂ ਦੀ ਸਹੂਲਤ ਲਈ ਦਫਤਰ ਨੂੰ ਸ਼ਿਫਟ ਕਰ ਦਿੱਤਾ ਜਾਵੇਗਾ। ਇਸੇ ਦੌਰਾਨ ਮੰਤਰੀ ਧਾਲੀਵਾਲ ਨੇ ਪਟਵਾਰਖਾਨੇ ਦੀ ਚੈਕਿੰਗ ਕਰਦਿਆਂ ਐਸ.ਡੀ.ਐਮ ਰਾਜੇਸ਼ ਸ਼ਰਮਾ ਅਤੇ ਤਹਿਸੀਲਦਾਰ ਅਜਨਾਲਾ ਨੂੰ ਹਦਾਇਤ ਕੀਤੀ ਕਿ ਪਟਵਾਰਖਾਨੇ ਦੇ ਰਿਕਾਰਡ ਦਾ ਰੱਖ ਰਖਾਅ ਠੀਕ ਢੰਗ ਨਾਲ ਕੀਤਾ ਜਾਵੇ ਤਾਂ ਜੋ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਨਾ ਬਣੇ। ਉਨ੍ਹਾਂ ਤਹਿਸੀਲਦਾਰ ਨੂੰ ਸਖਤ ਹਦਾਇਤ ਕਰਦਿਆਂ ਕਿਹਾ ਕਿ ਹਰੇਕ ਪਟਵਾਰਖਾਨੇ ਵਿੱਚ ਪਟਵਾਰੀ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੀਆਂ ਸੀਟਾਂ ’ਤੇ ਹਾਜ਼ਰ ਰਹਿਣ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਲ ਨਾ ਆਵੇ। ਇਸ ਮੌਕੇ ਓ.ਐੱਸ.ਡੀ ਐੱਡਵੋਕੇਟ ਰਾਜੀਵ ਮਦਾਨ, ਤਹਿਸੀਲਦਾਰ ਰੋਬਿਨਜੀਤ ਕੌਰ , ਰਾਜ ਪ੍ਰਿਤਪਾਲ ਸਿੰਘ ਝਾਵਰ, ਸੁਖਜੀਤ ਸਿੰਘ ਬਾਜਵਾ, ਗਗਨ ਭਾਟੀਆ ਵੀ ਹਾਜ਼ਰ ਸਨ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ