ਦਫ਼ਤਰਾਂ ਦੀ ਚੈਕਿੰਗ
ਵਧੀਕ ਡਿਪਟੀ ਕਮਿਸ਼ਨਰ ਜਨਰਲ ਰੋਹਿਤ ਗੁਪਤਾ ਵਲੋਂ ਅੱਜ ਦਫ਼ਤਰ ਡਿਪਟੀ ਕਮਿਸ਼ਨਰ ਦੀਆਂ ਵੱਖ-ਵੱਖ ਬਰਾਂਚਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੇਂ ਸਿਰ ਦਫ਼ਤਰ ਹਾਜ਼ਰ ਹੋਣ। ਗੁਪਤਾ ਨੇ ਕਰਮਚਾਰੀਆਂ ਨੂੰ ਕਿਹਾ ਕਿ ਬਾਹਰੋਂ ਕੰਮ ਕਰਵਾਉਣ...
Advertisement
ਵਧੀਕ ਡਿਪਟੀ ਕਮਿਸ਼ਨਰ ਜਨਰਲ ਰੋਹਿਤ ਗੁਪਤਾ ਵਲੋਂ ਅੱਜ ਦਫ਼ਤਰ ਡਿਪਟੀ ਕਮਿਸ਼ਨਰ ਦੀਆਂ ਵੱਖ-ਵੱਖ ਬਰਾਂਚਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੇਂ ਸਿਰ ਦਫ਼ਤਰ ਹਾਜ਼ਰ ਹੋਣ। ਗੁਪਤਾ ਨੇ ਕਰਮਚਾਰੀਆਂ ਨੂੰ ਕਿਹਾ ਕਿ ਬਾਹਰੋਂ ਕੰਮ ਕਰਵਾਉਣ ਆਉਣ ਵਾਲੇ ਵਿਅਕਤੀਆਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਵਾਰ-ਵਾਰ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਮਾਰਨੇ ਪੈਣ। ਉਨ੍ਹਾਂ ਕਿਹਾ ਕਿ ਇਸ ਗੱਲ ਦਾ ਖਾਸ ਖਿਆਲ ਰੱਖਿਆ ਜਾਵੇ ਕਿ ਦਫ਼ਤਰ ਵਿੱਚ ਆਉਣ ਵਾਲੇ ਬਜ਼ੁਰਗਾਂ ਦਾ ਪੂਰਾ ਮਾਣ-ਸਤਿਕਾਰ ਕੀਤਾ ਜਾਵੇ। ਉਨਾਂ ਨਾਲ ਸੁਪਰਡੈਂਟ ਹਰਪਾਲ ਸਿੰਘ ਵੀ ਹਾਜ਼ਰ ਸਨ।
Advertisement
Advertisement
×