ਹੜ੍ਹ ਪੀੜਤਾਂ ਦੀ ਮਦਦ ਲਈ ਚੈੱਕ ਭੇਟ
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤੀ) ਦੇ ਆਗੂ ਬਲਦੇਵ ਸਿੰਘ ਪਾਰਸ ਨੇ ਹੜ੍ਹ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਸ਼੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਅਤੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੂੰ ਡੇਢ ਲੱਖ ਰੁਪਏ ਦਿੱਤੇ। ਬਲਦੇਵ ਸਿੰਘ ਪਾਰਸ ਨੇ ਆਖਿਆ ਕਿ...
Advertisement
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤੀ) ਦੇ ਆਗੂ ਬਲਦੇਵ ਸਿੰਘ ਪਾਰਸ ਨੇ ਹੜ੍ਹ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਸ਼੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਅਤੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੂੰ ਡੇਢ ਲੱਖ ਰੁਪਏ ਦਿੱਤੇ। ਬਲਦੇਵ ਸਿੰਘ ਪਾਰਸ ਨੇ ਆਖਿਆ ਕਿ ਹੜ੍ਹ ਕਾਰਨ ਡੇਰਾ ਬਾਬਾ ਨਾਨਕ ਸਮੇਤ ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਦਾ ਭਾਰੀ ਨੁਕਸਾਨ ਕੀਤਾ ਸੀ। ਪਾਰਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਤੇ ਸੂਬਾਈ ਆਗੂਆਂ ਦੀ ਅਗਵਾਈ ਵਿੱਚ ਪਹਿਲਾਂ ਵੀ ਰਾਹਤ ਸਮੱਗਰੀ ਵੰਡੀ ਗਈ ਹੈ। ਪਾਰਟੀ ਦੇ ਸੂਬਾਈ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਪਾਰਟੀ ਵੱਲੋਂ ਆਉਂਦੇ ਸਮੇਂ ’ਚ ਹੋਰ ਵੀ ਲੋੜਵੰਦਾਂ ਦੀ ਆਰਥਿਕ ਸਹਾਇਤਾ ਲਈ ਯੋਗਦਾਨ ਪਾਇਆ ਜਾਵੇਗਾ।
Advertisement
Advertisement
