DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹੜ੍ਹ ਪ੍ਰਭਾਵਿਤਾਂ ਦੀਆਂ ਧੀਆਂ ਦੇ ਵਿਆਹ ਲਈ ਚੈੱਕ ਵੰਡੇ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦਾ ਉਪਰਾਲਾ

  • fb
  • twitter
  • whatsapp
  • whatsapp
featured-img featured-img
ਪੀੜਤ ਪਰਿਵਾਰ ਨੂੰ ਸਹਾਇਤਾ ਰਾਸ਼ੀ ਦਾ ਚੈੱਕ ਦਿੰਦੇ ਹੋਏ ਟਰੱਸਟ ਦੇ ਚੇਅਰਮੈਨ ਡਾ. ਐੱਸ ਪੀ ਐੱਸ ਓਬਰਾਏ।
Advertisement

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਇੱਥੇ ਸ੍ਰੀ ਦਰਬਾਰ ਸਾਹਿਬ ਦੇ ਸਰਾਂ ਵਿੱਚ ਕਰਵਾਏ ਸਮਾਗਮ ਵਿੱਚ ਹੜ੍ਹਾਂ ਤੋਂ ਪ੍ਰਭਾਵਿਤ 25 ਪਰਿਵਾਰਾਂ ਦੀਆਂ ਬੱਚੀਆਂ ਦੇ ਵਿਆਹਾਂ ਲਈ 25 ਲੱਖ ਰੁਪਏ ਦੀ ਸਹਾਇਤਾ ਦੇ ਚੈੱਕ ਵੰਡੇ ਹਨ। ਇਸ ਮੌਕੇ ਟਰੱਸਟ ਦੇ ਬਾਨੀ ਡਾਕਟਰ ਐੱਸ ਪੀ ਸਿੰਘ ਓਬਰਾਏ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ’ਤੇ ਡਾਢੀ ਚਿੰਤਾ ਪ੍ਰਗਟ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਨੂੰ ਵਿਦੇਸ਼ਾਂ ਵਿੱਚੋਂ ਦਾਨੀ ਸੱਜਣਾਂ ਵੱਲੋਂ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਆਟਲ ਦੇ ਲੋਕਾਂ ਨੇ ਇਨ੍ਹਾਂ ਲੋਕਾਂ ਲਈ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਲਈ ਦਿਲ ਖੋਲ੍ਹ ਕੇ ਸਹਾਇਤਾ ਦਿੱਤੀ ਹੈ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਤਰਨ ਤਰਨ ਦੀਆਂ 36 ਲੜਕੀਆਂ ਦੀ ਵਿਆਹਾਂ ਲਈ ਪਹਿਲਾਂ ਹੀ ਇੱਕ-ਇੱਕ ਲੱਖ ਰੁਪਏ ਦੀ ਮਦਦ ਦਿੱਤੀ ਜਾ ਚੁੱਕੀ ਹੈ। ਇਸ ਮੌਕੇ ਟਰੱਸਟ ਦੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਯੋਧਾ, ਸਤਨਾਮ ਸਿੰਘ ਨਿੱਝਰ, ਹਰਜਿੰਦਰ ਸਿੰਘ ਪੱਟੀ ਮੈਨੇਜਰ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ, ਕੁਲਰਾਜਬੀਰ ਸਿੰਘ ਕੰਗ ਨੇ ਵੀ ਸੰਬੋਧਨ ਕੀਤਾ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦਾਂ ਦੀ ਕੀਤੀ ਜਾ ਰਹੀ ਮਦਦ ਦੀ ਸ਼ਲਾਘਾ ਕੀਤੀ|

Advertisement
Advertisement
×