DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਚੈੱਕ ਵੰਡੇ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ 2.0 ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਇਸ ਮੁਹਿੰਮ ਤਹਿਤ ਵੱਖ-ਵੱਖ ਖੇਤਰਾਂ ਵਿੱਚ ਨਸ਼ਾ ਮੁਕਤੀ ਮੋਰਚੇ ਵੱਲੋਂ ਜਾਗਰੂਕਤਾ ਯਾਤਰਾਵਾਂ ਕੱਢ ਕੇ ਲੋਕਾਂ ਨੂੰ ਨਸ਼ੇ ਦੇ...

  • fb
  • twitter
  • whatsapp
  • whatsapp
featured-img featured-img
ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਚੈੱਕ ਦਿੰਦੇ ਹੋਏ ਸੋਨੀਆ ਮਾਨ। -ਫੋਟੋ: ਵਿਸ਼ਾਲ
Advertisement

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ 2.0 ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਇਸ ਮੁਹਿੰਮ ਤਹਿਤ ਵੱਖ-ਵੱਖ ਖੇਤਰਾਂ ਵਿੱਚ ਨਸ਼ਾ ਮੁਕਤੀ ਮੋਰਚੇ ਵੱਲੋਂ ਜਾਗਰੂਕਤਾ ਯਾਤਰਾਵਾਂ ਕੱਢ ਕੇ ਲੋਕਾਂ ਨੂੰ ਨਸ਼ੇ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਇਹ ਗੱਲ ਮਾਝਾ ਜ਼ੋਨ ਨਸ਼ਾ ਮੁਕਤੀ ਦੀ ਇੰਚਾਰਜ ਸੋਨੀਆ ਮਾਨ ਨੇ ਪਿੰਡ ਅਦਲੀਵਾਲਾ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਆਖੀ। ਉਨ੍ਹਾਂ ਵੀ ਐਲ ਡੀ ਸੀ ਮੈਂਬਰਾਂ ਨੂੰ ਨਸ਼ਾ ਮੁਕਤੀ ਮੋਰਚੇ ਦੀ ਐਪ ਡਾਊਨਲੋਡ ਕਰਵਾਉਂਦਿਆਂ ਕਿਹਾ ਕਿ ਉਹ ਇਸ ਐਪ ਰਾਹੀਂ ਆਪਣੇ ਇਲਾਕੇ ਵਿੱਚ ਕਿਸੇ ਵੀ ਨਸ਼ਾ ਸਮੱਗਲਰ ਦੀ ਸੂਚਨਾ ਪੁਲੀਸ ਨੂੰ ਮੁਹੱਈਆ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਂ ਅਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਸੋਨੀਆ ਮਾਨ ਨੇ ਬਲਾਕ ਹਰਸ਼ਾ ਛੀਨਾ ਦੀਆਂ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਪੰਜ-ਪੰਜ ਲੱਖ ਰੁਪਏ ਦੇ ਚੈੱਕ ਵੰਡੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਵਾਅਦਾ ਕੀਤਾ ਸੀ ਕਿ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਪੰਜ-ਪੰਜ ਲੱਖ ਰੁਪਏ ਦੇ ਚੈੱਕ ਦਿੱਤੇ ਜਾਣਗੇ ਅਤੇ ਵਾਅਦੇ ਅਨੁਸਾਰ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਚੈੱਕਾਂ ਦੀ ਵੰਡ ਕੀਤੀ ਗਈ ਹੈ। ਉਨ੍ਹਾਂ 20 ਪੰਚਾਇਤਾਂ ਨੂੰ ਇੱਕ ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਹੈ। ਇਨ੍ਹਾਂ ਪੰਚਾਇਤਾਂ ਵਿੱਚ ਕੋਟਲੀ ਸੱਕਾ, ਲੱਲਾ ਅਫਗਾਨਾ, ਧਰਮਕੋਟ, ਜਗਦੇਵ ਕਲਾਂ, ਰਾਣੇ ਵਾਲੀ, ਕੋਟ ਸਿੱਧੂ, ਬੰਗਾ ਖੁਰਦ, ਬੰਗਾ ਕਲਾਂ, ਚੈਨਪੁਰ, ਰਾਏ ਪੁਰ ਖੁਰਦ, ਕੋਟਲੀ ਕੋਰੋਟਾਣਾ ਸ਼ਾਮਲ ਸਨ।

Advertisement
Advertisement
×