ਦਲਬੀਰ ਸੱਖੋਵਾਲੀਆ
ਬਟਾਲਾ, 17 ਫਰਵਰੀ
ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਉਮੀਦਵਾਰ ਸੁੱਚਾ ਸਿੰਘ ਛੋਟੇਪੁਰ ਨੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਅਕਾਲੀ-ਬਸਪਾ ਸਰਕਾਰ ਬਣਨ ’ਤੇ ਬਟਾਲਾ ਉਦਯੋਗ ਨੂੰ ਪ੍ਰਫੁੱਲਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਟਾਲਾ ਦਾ ਉਦਯੋਗ ਆਖ਼ਰੀ ਸਾਹ ਗਿਣ ਰਿਹਾ ਹੈ, ਪਰ ਕਾਂਗਰਸ ਸਰਕਾਰ ਨੇ ਸਥਾਨਕ ਸਨਅਤਕਾਰਾਂ ਦੀਆਂ ਕਦੇ ਸਮੱਸਿਆਵਾਂ ਨਹੀਂ ਸੁਣੀਆਂ। ਛੋਟੇਪੁਰ ਨੇ ਇੱਥੇ ਦਿਨੋਂ ਦਿਨ ਵੱਧ ਰਹੀ ਗੁੰਡਾਗਰਦੀ ਨੂੰ ਖ਼ਤਮ ਕਰਨ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਸੁਖਬੀਰ ਸਿੰਘ ਵਾਹਲਾ ਤੇ ਹੋਰਨਾਂ ਨੇ ਵੀ ਵਿਚਾਰ ਰੱਖੇ