DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੁੱਖ ਮੰਤਰੀ ਕਾਦੀਆਂ ਦਾ ਦੌਰਾ ਜਲਦ ਕਰਨਗੇ: ਸੇਖਵਾਂ

ਸੇਖਵਾਂ ਨੇ ਮੁੱਖ ਮੰਤਰੀ ਨੂੰ ਮਿਲਕੇ ਹਲਕੇ ਦੇ ਵਿਕਾਸ ਲਈ ਵਿਸ਼ੇਸ਼ ਤਵੱਜੋਂ ਦੇਣ ਲਈ ਧੰਨਵਾਦ ਕੀਤਾ

  • fb
  • twitter
  • whatsapp
  • whatsapp
featured-img featured-img
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਲਦਸਤਾ ਭੇਟ ਕਰਦੇ ਹੋਏ ਐਡਵੋਕੇਟ ਜਗਰੂਪ ਸਿੰਘ ਸੇਖਵਾਂ|
Advertisement
ਹਲਕਾ ਕਾਦੀਆਂ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਅਤੇ ਕਾਦੀਆਂ ਵਿਧਾਨ ਸਭਾ ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ| ਪੰਜਾਬ ਦੇ ਮੁੱਖ ਮੰਤਰੀ ਦਾ ਕਾਦੀਆਂ ਵਿਧਾਨ ਸਭਾ ਹਲਕੇ ਲਈ 100 ਕਰੋੜ ਰੁਪਏ ਤੋਂ ਵੱਧ ਦੇ ਸੜਕ ਪ੍ਰਾਜੈਕਟਾਂ ਨੂੰ ਲਗਪਗ ਮਨਜ਼ੂਰੀ ਦੇਣ ਲਈ ਵੀ ਧੰਨਵਾਦ ਕੀਤਾ, ਜਿਸ ਵਿੱਚ ਨਵੀਆਂ ਲਿੰਕ ਸੜਕਾਂ, ਮੁੱਖ ਸੜਕਾਂ ਦੀ ਚੌੜਾਈ, ਪੁਲਾਂ ਦੀ ਤਿਆਰੀ ਅਤੇ ਮਜ਼ਬੂਤੀ, ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਸ਼ਾਮਲ ਹੈ ਜਦਕਿ ਇਸ ਤੋਂ ਇਲਾਵਾ 25 ਪਿੰਡਾਂ ਦੇ ਸਟੇਡੀਅਮਾਂ ਦੇ ਵਿਕਾਸ ਕਾਰਜ ਇਸ ਸਮੇਂ ਚੱਲ ਰਹੇ ਹਨ|ਸ੍ਰੀ ਸੇਖਵਾਂ ਨੇ ਦੱਸਿਆ ਕਿ ਉਨ੍ਹਾਂ ਨੇ ਮੁੱਖ ਮੰਤਰੀ ਵੱਲੋਂ ਧਾਰੀਵਾਲ ਸ਼ਹਿਰ ਲਈ ਸੀਵਰੇਜ ਅਤੇ ਵਾਟਰ ਟਰੀਟਮੈਂਟ ਪ੍ਰਾਜੈਕਟਾਂ ਸ਼ਹਿਰ ਦੇ ਸੁੰਦਰੀਕਰਨ (ਸ਼ਹਿਰੀ ਹਿੱਸਾ) ਪ੍ਰਾਜੈਕਟ ਲਈ ਵੀ ਧੰਨਵਾਦ ਕੀਤਾ। ਕਾਦੀਆਂ ਵਿੱਚ ਨਵੀਆਂ ਪਾਣੀ ਸਪਲਾਈ ਲਾਈਨਾਂ ਅਤੇ ਲਗਪਗ 10 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਵਾਟਰ ਟੈਂਕ ਬਣਨ ਨਾਲ ਸ਼ਹਿਰ ਨੂੰ ਸੁਚੱਜੀ ਅਤੇ ਸਥਿਰ ਪਾਣੀ ਸਪਲਾਈ ਮਿਲੇਗੀ| ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕਾਦੀਆਂ ਹਲਕੇ ਦੇ ਸਰਬਪੱਖੀ ਵਿਕਾਸ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ ਅਤੇ ਜਲਦੀ ਹੀ ਹਲਕੇ ਦਾ ਦੌਰਾ ਕਰਨ ਦਾ ਵਾਅਦਾ ਵੀ ਕੀਤਾ ਗਿਆ|

Advertisement

Advertisement
Advertisement
×