ਤਰਨ ਤਾਰਨ ਜ਼ਿਲ੍ਹੇ ’ਚ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ਰੂਆਤ
“ਮੁੱਖ ਮੰਤਰੀ ਸਿਹਤ ਯੋਜਨਾ” ਤਹਿਤ ਰਜਿਸਟਰੇਸ਼ਨ ਕਰਵਾਉਣ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਚਲਾਏ ਗਏ ਪ੍ਰਚਾਰ ਵਾਹਨਾਂ ਨੂੰ ਹਰਮੀਤ ਸਿੰਘ ਸੰਧੂ ਹਲਕਾ ਇੰਚਾਰਜ ਤਰਨ ਤਾਰਨ ਨੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਅਤੇ ਹੋਰ ਸਿਹਤ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਇੰਚਾਰਜ ਹਰਮੀਤ ਸਿੰਘ ਸੰਧੂ ਨੇ ਲਾਭਪਾਤਰੀਆਂ ਦੀ ਰਜਿਸਟਰੇਸ਼ਨ ਕਰਨ ਲਈ ਲਗਾਏ ਗਏ ਕੈਂਪ ਦਾ ਜਾਇਜ਼ਾ ਲਿਆ| ਰਜਿਸਟ੍ਰੇਸ਼ਨ ਲਈ ਪੰਜਾਬ ਦੇ ਨਿਵਾਸੀ ਲਈ ਅਧਾਰ ਕਾਰਡ, ਵੋਟਰ ਕਾਰਡ ਤੇ ਪਾਸਪੋਰਟ ਸਾਈਜ਼ ਫੋਟੋ ਹੀ ਲੋੜੀਂਦੀ ਹੈ|
ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਸਾਰੇ ਵਰਗਾਂ ਲਈ ਲਾਹੇਵੰਦ ਸਕੀਮ ਹੈ। ਇਸ ਸਕੀਮ ਦਾ ਜ਼ਿਲ੍ਹੇ ਦੇ ਆਮ ਲੋਕਾਂ ਨੂੰ ਲਾਂਭ ਦੇਣ ਲਈ ਉਨ੍ਹਾਂ ਘਰਾਂ ਦੇ ਨੇੜੇ ਕੈਂਪ ਲਗਾ ਕੇ ਰਜਿਸਟਰੇਸ਼ਨ ਦਾ ਕੰਮ ਆਸਾਨ ਕੀਤਾ ਜਾ ਰਿਹਾ ਹੈ| ਇਸ ਮੌਕੇ ਰਾਜਬੀਰ ਸਿੰਘ ਸੰਧੂ, ਭੁਪਿੰਦਰ ਸਿੰਘ ਖੇੜਾ ਸਾਬਕਾ ਪ੍ਰਧਾਨ ਨਗਰ ਕੌਸਲ, ਸਹਾਇਕ ਸਿਵਲ ਸਰਜਨ ਡਾ. ਜਸਪ੍ਰੀਤ ਸਿੰਘ, ਪਰਮਿੰਦਰ ਸਿੰਘ, ਬਲਕਾਰ ਸਿੰਘ ਆਮ ਆਦਮੀ ਪਾਰਟੀ ਦੇ ਵਾਲੰਟੀਅਰ ਸ਼ਾਮਲ ਹੋਏ।