ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਤਰਨ ਤਾਰਨ ਜ਼ਿਲ੍ਹੇ ’ਚ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ਰੂਆਤ

ਲੋਕਾਂ ਨੂੰ ਜਾਗਰੂਕ ਕਰਨ ਲਈ ਚਲਾਏ ਗਏ ਪ੍ਰਚਾਰ ਵਾਹਨਾਂ ਨੂੰ ਹਰੀ ਝੰਡੀ
ਪ੍ਰਚਾਰ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ ਹਲਕਾ ਇੰਚਾਰਜ ਹਰਮੀਤ ਸਿੰਘ ਸੰਧੂ|
Advertisement
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਫਹਿਤਚੱਕ (ਤਰਨ ਤਾਰਨ) ਵਿੱਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟਰੇਸ਼ਨ ਕਰਨ ਦੀ ਸ਼ੂਰੂਆਤ ਚੰਡੀਗੜ੍ਹ ਵਿੱਚ ਵੀਡੀਓ ਕਾਨਫਰੰਸ ਰਾਹੀਂ ਕੀਤੀ ਗਈ।

“ਮੁੱਖ ਮੰਤਰੀ ਸਿਹਤ ਯੋਜਨਾ” ਤਹਿਤ ਰਜਿਸਟਰੇਸ਼ਨ ਕਰਵਾਉਣ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਚਲਾਏ ਗਏ ਪ੍ਰਚਾਰ ਵਾਹਨਾਂ ਨੂੰ ਹਰਮੀਤ ਸਿੰਘ ਸੰਧੂ ਹਲਕਾ ਇੰਚਾਰਜ ਤਰਨ ਤਾਰਨ ਨੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਅਤੇ ਹੋਰ ਸਿਹਤ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਇੰਚਾਰਜ ਹਰਮੀਤ ਸਿੰਘ ਸੰਧੂ ਨੇ ਲਾਭਪਾਤਰੀਆਂ ਦੀ ਰਜਿਸਟਰੇਸ਼ਨ ਕਰਨ ਲਈ ਲਗਾਏ ਗਏ ਕੈਂਪ ਦਾ ਜਾਇਜ਼ਾ ਲਿਆ| ਰਜਿਸਟ੍ਰੇਸ਼ਨ ਲਈ ਪੰਜਾਬ ਦੇ ਨਿਵਾਸੀ ਲਈ ਅਧਾਰ ਕਾਰਡ, ਵੋਟਰ ਕਾਰਡ ਤੇ ਪਾਸਪੋਰਟ ਸਾਈਜ਼ ਫੋਟੋ ਹੀ ਲੋੜੀਂਦੀ ਹੈ|

Advertisement

ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਸਾਰੇ ਵਰਗਾਂ ਲਈ ਲਾਹੇਵੰਦ ਸਕੀਮ ਹੈ। ਇਸ ਸਕੀਮ ਦਾ ਜ਼ਿਲ੍ਹੇ ਦੇ ਆਮ ਲੋਕਾਂ ਨੂੰ ਲਾਂਭ ਦੇਣ ਲਈ ਉਨ੍ਹਾਂ ਘਰਾਂ ਦੇ ਨੇੜੇ ਕੈਂਪ ਲਗਾ ਕੇ ਰਜਿਸਟਰੇਸ਼ਨ ਦਾ ਕੰਮ ਆਸਾਨ ਕੀਤਾ ਜਾ ਰਿਹਾ ਹੈ| ਇਸ ਮੌਕੇ ਰਾਜਬੀਰ ਸਿੰਘ ਸੰਧੂ, ਭੁਪਿੰਦਰ ਸਿੰਘ ਖੇੜਾ ਸਾਬਕਾ ਪ੍ਰਧਾਨ ਨਗਰ ਕੌਸਲ, ਸਹਾਇਕ ਸਿਵਲ ਸਰਜਨ ਡਾ. ਜਸਪ੍ਰੀਤ ਸਿੰਘ, ਪਰਮਿੰਦਰ ਸਿੰਘ, ਬਲਕਾਰ ਸਿੰਘ ਆਮ ਆਦਮੀ ਪਾਰਟੀ ਦੇ ਵਾਲੰਟੀਅਰ ਸ਼ਾਮਲ ਹੋਏ।

 

 

 

Advertisement
Show comments