ਗੋਇੰਦਵਾਲ ਸਾਹਿਬ ’ਚ ਮੁੱਖ ਮੰਤਰੀ ਦੀ ਰੈਲੀ ਪਹਿਲੀ ਅਕਤੂਬਰ ਨੂੰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲੀ ਅਕਤੂਬਰ ਨੂੰ ਮੁੜ ਗੋਇੰਦਵਾਲ ਸਾਹਿਬ ਆ ਰਹੇ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਪੁੱਜੇ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਦੱਸਿਆ ਕਿ 1 ਅਕਤੂਬਰ ਨੂੰ ਪੰਜਾਬ ਦੇ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲੀ ਅਕਤੂਬਰ ਨੂੰ ਮੁੜ ਗੋਇੰਦਵਾਲ ਸਾਹਿਬ ਆ ਰਹੇ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਪੁੱਜੇ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਦੱਸਿਆ ਕਿ 1 ਅਕਤੂਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਬਾਰਾ ਗੋਇੰਦਵਾਲ ਸਾਹਿਬ ਆਉਣਗੇ ਅਤੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ। ਉਨ੍ਹਾਂ ਆਖਿਆ ਕਿ ਇਸ ਫੇਰੀ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਗੇ ਹਲਕੇ ਨਾਲ ਜੁੜੀਆਂ ਵਿਸ਼ੇਸ਼ ਮੰਗਾਂ ਰੱਖੀਆਂ ਜਾਣਗੀਆਂ। ਉਨ੍ਹਾਂ ਸੰਕੇਤ ਦਿੱਤਾ ਕਿ ਭਗਵੰਤ ਸਿੰਘ ਮਾਨ ਹਲਕੇ ਲਈ ਕੋਈ ਵੱਡਾ ਐਲਾਨ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ‘ਆਪ’ ਆਗੂ ਨਿਰਮਲ ਸਿੰਘ ਢੋਟੀ, ਰਵਿੰਦਰ ਸਿੰਘ, ਮਲਕੀਤ ਸਿੰਘ ਖਡੂਰ ਸਾਹਿਬ, ਜਸਵੰਤ ਸਿੰਘ ਆਦਿ ਮੌਜੂਦ ਸਨ।
ਵਿਧਾਇਕ ਨੇ ਕਿਹਾ ਕਿ ਇਸ ਕਾਨਫਰੰਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਰਹਿੰਦੀਆਂ ਮਹਿਲਾਵਾਂ ਦੇ ਖਾਤਿਆਂ ਵਿੱਚ ਮੁੜ ਪੈਸੇ ਟਰਾਂਸਫਰ ਕਰਨਗੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪਿਛਲੇ ਦਿਨੀਂ ਰੱਖੀ ਗਈ ਕਾਨਫਰੰਸ ਵਿੱਚ ਮੁੱਖ ਮੰਤਰੀ ਦੇ ਨਾ ਆਉਣ ਕਾਰਨ ਹਲਕੇ ਵਿੱਚ ਚੱਲ ਰਹੀਆਂ ਸਿਆਸੀ ਚਰਚਾਵਾਂ ਨੂੰ ਵੀ ਵਿਰਾਮ ਲੱਗੇਗਾ।

