ਧਾਰੀਵਾਲ: ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ਵਿੱਚ ਕ੍ਰਿਸਮਿਸ ਦੇ ਤਿਉਹਾਰ ਅਤੇ ਨਵਾਂ ਸਾਲ ਮਨਾਇਆ ਗਿਆ। ਪ੍ਰਭੂ ਯਿਸੂ ਮਸੀਹ ਦੀ ਯਾਦ ਨੂੰ ਸਮਰਪਿਤ ਸਕੂਲ ਪ੍ਰਿੰਸੀਪਲ ਐੱਸ.ਬੀ. ਨਾਯਰ ਦੀ ਪ੍ਰਧਾਨਗੀ ਹੇਠ ਕਰਵਾਏ ਪ੍ਰੋਗਰਾਮ ਵਿੱਚ ਪ੍ਰਬੰਧਕ ਨਵਦੀਪ ਕੌਰ ਤੇ ਕੁਲਦੀਪ ਕੌਰ ਮੁੱਖ ਮਹਿਮਾਨ ਵਜੋਂ ਸਾਮਲ ਹੋਏ। ਸਮਾਗਮ ’ਚ ਨੰਨ੍ਹੇ-ਮੁੰਨੇ ਬੱਚਿਆਂ ਨੇ ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ। ਪ੍ਰਿੰਸੀਪਲ ਐੱਸ.ਬੀ. ਨਾਯਰ ਨੇ ਸਕੂਲ ਦੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਕ੍ਰਿਸਮਿਸ ਤੇ ਨਵੇਂ ਸਾਲ ਦੀ ਵਧਾਈ ਦਿੱਤੀ। ਇਸ ਮੌਕੇ ਕੋਆਰਡੀਨੇਟਰ ਅਮਨਪ੍ਰੀਤ ਕੌਰ ਸਰਾਏਂ, ਸੰਜੀਵ ਕੁਮਾਰ, ਵਿਸ਼ਾਲ ਸਿੰਘ, ਸੀਮਾ ਕਾਲੀਆ, ਬਲਵਿੰਦਰ ਕੌਰ ਸਣੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ। -ਪੱਤਰ ਪ੍ਰੇਰਕ