ਸਿਵਲ ਸਰਜਨ ਵੱਲੋਂ ਮਾਨਾਂਵਾਲਾ ਸਿਹਤ ਕੇਂਦਰ ਦੀ ਜਾਂਚ
ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਲਈ ਕਮਿਊਨਿਟੀ ਹੈਲਥ ਸੈਂਟਰ ਮਾਨਾਂਵਾਲਾ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸਟਾਫ਼ ਦੀ ਹਾਜ਼ਰੀ, ਓ ਪੀ ਡੀ, ਗਾਇਨੀ ਵਾਰਡ, ਐਕਸ-ਰੇਅ, ਲੇਬਰ ਰੂਮ, ਲੈਬ, ਐੱਮ ਸੀ ਐੱਚ ਵਿਭਾਗ, ਦਵਾਈਆਂ ਦਾ ਸਟਾਕ ਅਤੇ ਅਪਰੇਸ਼ਨ...
Advertisement
ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਲਈ ਕਮਿਊਨਿਟੀ ਹੈਲਥ ਸੈਂਟਰ ਮਾਨਾਂਵਾਲਾ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸਟਾਫ਼ ਦੀ ਹਾਜ਼ਰੀ, ਓ ਪੀ ਡੀ, ਗਾਇਨੀ ਵਾਰਡ, ਐਕਸ-ਰੇਅ, ਲੇਬਰ ਰੂਮ, ਲੈਬ, ਐੱਮ ਸੀ ਐੱਚ ਵਿਭਾਗ, ਦਵਾਈਆਂ ਦਾ ਸਟਾਕ ਅਤੇ ਅਪਰੇਸ਼ਨ ਥੀਏਟਰ ਦੀ ਜਾਂਚ ਕੀਤੀ ਅਤੇ ਮਰੀਜ਼ਾਂ ਪਾਸੋਂ ਮੁਫਤ ਦਵਾਈਆਂ, ਲੈਬ ਟੈਸਟ ਦੀਆਂ ਸਹੂਲਤਾਂ ਸੰਬਧੀ ਪੁੱਛ-ਪੜਤਾਲ ਕੀਤੀ ਗਈ। ਉਨ੍ਹਾਂ ਸਮੂਹ ਸਟਾਫ ਅਤੇ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਦਵਾਈਆਂ ਹਸਪਤਾਲ ਵਿੱਚੋਂ ਹੀ ਉਪਲੱਬਧ ਕਰਵਾਈਆਂ ਜਾਣ, ਆਯੂਸ਼ਮਾਨ ਸਿਹਤ ਬੀਮਾ ਯੋਜਨਾ ਦੇ ਕੇਸਾਂ ਦੀ ਐਨਰੋਲਮੈਂਟ ਸਮੇਂ ‘ਤੇ ਕੀਤੀ ਜਾਵੇ, ਸਾਫ ਸਫਾਈ ਦਾ ਧਿਆਨ ਰੱਖਆ ਜਾਵੇ, ਸਮੇਂ ਦੇ ਪਾਬੰਦ ਰਿਹਾ ਜਾਵੇ ਅਤੇ ਸੇਵਾ ਭਾਵਨਾਂ ਨਾਲ ਕੰਮ ਕੀਤਾ ਜਾਵੇ।ਚੈਕਿੰਗ ਦੌਰਾਨ ਸੀਨੀਅਰ ਮੈਡੀਕਲ ਅਫਸਰ ਡਾ. ਮਨਜੀਤ ਸਿੰਘ ਰਟੌਲ ਅਤੇ ਜਿਲ੍ਹਾ ਐਮ.ਈ.ਆਈ.ਓ ਅਮਰਦੀਪ ਸਿੰਘ ਵੀ ਉਨ੍ਹਾਂ ਦੇ ਨਾਲ਼ ਸਨ।
Advertisement
Advertisement
