DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦਾ ਆਗ਼ਾਜ਼

ਹਲਕਾ ਕੇਂਦਰੀ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਅੱਜ ਆਪਣੇ ਹਲਕੇ ਅਧੀਨ ਪੈਂਦੇ ਇਲਾਕੇ ਨਵਾਂ ਕੋਟ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਖੁਦ ਮੌਕੇ ’ਤੇ ਪਹੁੰਚ ਕੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ...

  • fb
  • twitter
  • whatsapp
  • whatsapp
Advertisement

ਹਲਕਾ ਕੇਂਦਰੀ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਅੱਜ ਆਪਣੇ ਹਲਕੇ ਅਧੀਨ ਪੈਂਦੇ ਇਲਾਕੇ ਨਵਾਂ ਕੋਟ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਖੁਦ ਮੌਕੇ ’ਤੇ ਪਹੁੰਚ ਕੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇਲਾਕੇ ਵਿੱਚ ਸਫ਼ਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਸਾਫ਼-ਸੁਥਰਾ ਵਾਤਾਵਰਨ ਸਿਹਤਮੰਦ ਜੀਵਨ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੇ ਘਰਾਂ ਦੇ ਨਾਲ-ਨਾਲ ਆਲੇ-ਦੁਆਲੇ ਦੀ ਸਫ਼ਾਈ ਦਾ ਵੀ ਧਿਆਨ ਰੱਖੀਏ ਤਾਂ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਗਲੀਆਂ, ਬਾਜ਼ਾਰਾਂ ਅਤੇ ਜਨਤਕ ਥਾਵਾਂ ’ਤੇ ਕੂੜਾ ਨਿਰਧਾਰਤ ਸਥਾਨਾਂ ’ਤੇ ਹੀ ਸੁੱਟਣ। ਉਨ੍ਹਾਂ ਕਿਹਾ ਕਿ ਸਫ਼ਾਈ ਸਿਰਫ਼ ਸਰਕਾਰੀ ਵਿਭਾਗਾਂ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜਿੰਮੇਵਾਰੀ ਹੈ।ਲੋਕਾਂ ਦੇ ਸਹਿਯੋਗ ਤੋਂ ਬਿਨਾਂ ਸਫ਼ਾਈ ਪ੍ਰਬੰਧਾਂ ਨੂੰ ਲੰਬੇ ਸਮੇਂ ਤੱਕ ਪ੍ਰਭਾਵਸ਼ਾਲੀ ਬਣਾਈ ਰੱਖਣਾ ਸੰਭਵ ਨਹੀਂ ਹੈ।

Advertisement
Advertisement
×