DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਦੁਕਾਨ ਵਿੱਚ ਅੱਗ ਲੱਗਣ ਕਾਰਨ ਕੱਪੜਾ ਸੜਿਆ

ਇੱਥੇ ਮੁੱਖ ਬਾਜ਼ਾਰ ਵਿੱਚ ਦੇਰ ਰਾਤ ਇੱਕ ਕੱਪੜੇ ਦੀ ਦੁਕਾਨ ਵਿੱਚ ਅਚਾਨਕ ਅੱਗ ਲੱਗਣ ਕਾਰਨ ਅੰਦਰ ਪਿਆ ਕੱਪੜਾ ਅਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਕਾਰਨ ਮਾਲਕ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਜਾਣਕਾਰੀ ਅਨੁਸਾਰ ਦੁਕਾਨ ਦੇ...

  • fb
  • twitter
  • whatsapp
  • whatsapp
featured-img featured-img
ਅੱਗ ਬੁਝਾਉਂਦਾ ਹੋਇਆ ਫਾਇਰ ਬ੍ਰਿਗੇਡ ਵਿਭਾਗ ਦਾ ਮੁਲਾਜ਼ਮ।
Advertisement

ਇੱਥੇ ਮੁੱਖ ਬਾਜ਼ਾਰ ਵਿੱਚ ਦੇਰ ਰਾਤ ਇੱਕ ਕੱਪੜੇ ਦੀ ਦੁਕਾਨ ਵਿੱਚ ਅਚਾਨਕ ਅੱਗ ਲੱਗਣ ਕਾਰਨ ਅੰਦਰ ਪਿਆ ਕੱਪੜਾ ਅਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਕਾਰਨ ਮਾਲਕ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਜਾਣਕਾਰੀ ਅਨੁਸਾਰ ਦੁਕਾਨ ਦੇ ਉੱਪਰ ਹੀ ਮਕਾਨ ਬਣਿਆ ਹੋਇਆ ਸੀ, ਜਿਸ ਅੰਦਰ ਘਰ ਦੇ ਬੱਚਿਆਂ ਸਮੇਤ 9 ਜੀਅ ਸੁੱਤੇ ਹੋਏ ਸਨ, ਜਿਨ੍ਹਾਂ ਦਾ ਵਾਲ-ਵਾਲ ਬਚਾਅ ਹੋ ਗਿਆ। ਪਰਿਵਾਰ ਦੇ ਮੈਂਬਰ ਨਿਰਮਲ ਸਿੰਘ ਸੋਨੂੰ ਨੇ ਦੱਸਿਆ ਕਿ ਛੋਟੇ ਭਰਾ ਸੰਨੀ ਦੀ ਪਤਨੀ ਹਰਮਨਪ੍ਰੀਤ ਕੌਰ ਰਾਤ ਨੂੰ ਜਦੋਂ ਪਾਣੀ ਪੀਣ ਲਈ ਉੱਠੀ ਤਾਂ ਉਸ ਨੇ ਦੇਖਿਆ ਕਿ ਘਰ ਅੰਦਰ ਧੂੰਆਂ ਹੀ ਧੂੰਆਂ ਸੀ। ਉਸ ਵੱਲੋਂ ਰੌਲਾ ਪਾਉਣ ’ਤੇ ਜਦੋਂ ਪਰਿਵਾਰ ਦੇ ਮੈਂਬਰ ਜਲਦੀ-ਜਲਦੀ ਹੇਠਾਂ ਉੱਤਰੇ ਤਾਂ ਉਨ੍ਹਾਂ ਦੀ ਕੱਪੜੇ ਦੀ ਦੁਕਾਨ ਵਿੱਚੋਂ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਸਨ। ਮੁਹੱਲਾ ਵਾਸੀਆਂ ਨੇ ਇਕੱਠੇ ਹੋ ਕੇ ਅੱਗ ਨੂੰ ਬੁਝਾਉਣ ਦੀ ਪੂਰੀ ਕੋਸ਼ਿਸ਼ ਕੀਤੀ, ਪਰ ਜਦੋਂ ਤੱਕ ਫਾਇਰ ਬ੍ਰਿਗੇਡ ਦੀ ਗੱਡੀ ਪਹੁੰਚੀ, ਉਦੋਂ ਤੱਕ ਦੁਕਾਨ ਵਿੱਚ ਪਿਆ ਕੱਪੜਾ ਤੇ ਕੀਮਤੀ ਸਾਮਾਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਚੁੱਕਾ ਸੀ।

ਦੁਕਾਨ ਨੂੰ ਅੱਗ ਲੱਗਣ ਦੀ ਖ਼ਬਰ ਸੁਣਦਿਆਂ ਹੀ ਪਰਿਵਾਰਕ ਜੀਆਂ ਵਿੱਚ ਹਫ਼ੜਾ-ਦਫ਼ੜੀ ਮਚ ਗਈ। ਬੱਚਿਆਂ ਅਤੇ ਬਜ਼ੁਰਗਾਂ ਸਮੇਤ 7 ਜੀਅ ਤਾਂ ਹੇਠਾਂ ਉੱਤਰ ਆਏ, ਜਦਕਿ 2 ਜੀਅ (ਮਾਂ ਅਤੇ ਛੋਟਾ ਬੱਚਾ) ਤੀਸਰੀ ਮੰਜ਼ਿਲ ਦੀ ਛੱਤ ’ਤੇ ਫਸ ਗਏ, ਜਿਨ੍ਹਾਂ ਨੂੰ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਵੱਲੋਂ ਅੱਗ ਬੁਝਾਉਣ ਤੋਂ ਬਾਅਦ ਸੁਰੱਖਿਅਤ ਹੇਠਾਂ ਉਤਾਰਿਆ ਗਿਆ। ਦੂਜੇ ਪਾਸੇ ਫ਼ਤਿਹਗੜ੍ਹ ਚੂੜੀਆਂ ਤੋਂ ਕਾਂਗਰਸ ਪਾਰਟੀ ਦੇ ਹਲਕਾ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਘਟਨਾ ਸਥਾਨ ’ਤੇ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ ਪੀੜਤ ਪਰਿਵਾਰ ਨਾਲ ਮੁਲਾਕਾਤ ਕਰ ਕੇ ਜਾਣਕਾਰੀ ਹਾਸਲ ਕੀਤੀ ਗਈ ਅਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ ਗਿਆ।

Advertisement

Advertisement
Advertisement
×