ਆਟੋ ਤੇ ਟਰੈਕਟਰ-ਟਰਾਲੀ ਵਿਚਾਲੇ ਟੱਕਰ; ਬੱਚਾ ਜ਼ਖ਼ਮੀ

ਆਟੋ ਤੇ ਟਰੈਕਟਰ-ਟਰਾਲੀ ਵਿਚਾਲੇ ਟੱਕਰ; ਬੱਚਾ ਜ਼ਖ਼ਮੀ

ਕੇ.ਪੀ. ਸਿੰਘ

ਗੁਰਦਾਸਪੁਰ, 10 ਜੂਨ

ਬਟਾਲਾ-ਗੁਰਦਾਸਪੁਰ ਸੜਕ ’ਤੇ ਬੀਤੀ ਰਾਤ ਆਟੋ ਤੇ ਟਰੈਕਟਰ-ਟਰਾਲੀ ਦੀ ਟੱਕਰ ਕਾਰਨ ਆਟੋ ਸਵਾਰ 13 ਸਾਲਾਂ ਦਾ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ। ਬੱਚੇ ਨੂੰ ਲੋਕਾਂ ਨੇ ਸਿਵਲ ਹਸਪਤਾਲ ਬੱਬਰੀ ਵਿੱਚ ਦਾਖਲ ਕਰਵਾਇਆ ਜਿੱਥੇ ਉਸ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ। ਬੱਚੇ ਦੀ ਪਛਾਣ ਅਨੁਸ਼ ਪੁੱਤਰ ਸਰਬਜੀਤ ਵਾਸੀ ਪਿੰਡ ਜੀਵਨਵਾਲ ਬੱਬਰੀ ਵਜੋਂ ਹੋਈ ਹੈ। ਪਿਤਾ ਸਰਬਜੀਤ ਨੇ ਦੱਸਿਆ ਕਿ ਉਹ ਆਪਣੇ ਬੇਟੇ ਨਾਲ ਸਬਜ਼ੀ ਮੰਡੀ ਵਿੱਚ ਕੰਮ ਕਰਨ ਗਿਆ ਸੀ। ਜਦੋਂ ਰਾਤ 11 ਵਜੇ ਉਹ ਘਰ ਵਾਪਸ ਜਾ ਰਹੇ ਸਨ ਤਾਂ ਨਗਰ ਸੁਧਾਰ ਟਰੱਸਟ ਦੀ ਸਕੀਮ ਨੰਬਰ ਇੱਕ ਦੇ ਨਜ਼ਦੀਕ ਟਰੈਕਟਰ-ਟਰਾਲੀ ਨੇ ਉਸ ਦੇ ਆਟੋ ਨੂੰ ਟੱਕਰ ਮਾਰ ਦਿੱਤੀ ਅਤੇ ਉਸ ਦਾ ਪੁੱਤਰ ਸੜਕ ’ਤੇ ਡਿੱਗ ਕੇ ਜ਼ਖ਼ਮੀ ਹੋ ਗਿਆ। ਮੌਕੇ ’ਤੇ ਮੌਜੂਦ ਰੇਹੜੀ ਵਾਲਿਆਂ ਨੇ ਦੱਸਿਆ ਕਿ ਆਟੋ ਚਾਲਕ ਮੋਬਾਈਲ’ ’ਤੇ ਗੱਲ ਕਰ ਰਿਹਾ ਸੀ ਅਤੇ ਉਸ ਦਾ ਪੁੱਤਰ ਉਸ ਦੇ ਕੋਲ ਬੈਠਾ ਸੀ। ਉਨ੍ਹਾਂ ਦੱਸਿਆ ਕਿ ਟਰਾਲੀ ਸੜਕ ’ਤੇ ਖੜ੍ਹੀ ਸੀ ਅਤੇ ਆਟੋ ਚਾਲਕ ਨੇ ਪਾਰਕ ਕੀਤੀ ਟਰਾਲੀ ਵਿੱਚ ਆਟੋ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਸ ਦਾ ਲੜਕਾ ਜ਼ਖ਼ਮੀ ਹੋ ਗਿਆ।

ਸਿਵਲ ਹਸਪਤਾਲ ਵਿੱਚ ਹਾਜ਼ਰ ਡਾ. ਲਵਪ੍ਰੀਤ ਸਿੰਘ ਨੇ ਦੱਸਿਆ ਕਿ ਬੱਚੇ ਦੇ ਸਿਰ ਵਿੱਚ ਗੰਭੀਰ ਸੱਟ ਲੱਗੀ ਹੈ ਤੇ ਉਸ ਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ ਹੈ । 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All