ਪਠਾਨਕੋਟ: ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਠਾਕੁਰ ਅਮਿਤ ਸਿੰਘ ਮੰਟੂ ਨੇ ਨਗਰ ਕੌਂਸਲ ਸੁਜਾਨਪੁਰ ਦੇ ਵਾਰਡ ਨੰਬਰ-2 ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਰਕਾਰ ਤਰਫੋਂ ਆਈ ਮੁਫ਼ਤ ਕਣਕ ਕਾਰਡ ਹੋਲਡਰਾਂ ਨੂੰ ਦੇਣ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਰੂਪ ਲਾਲ ਸਾਥੀ, ਮੱਖਣ ਸਿੰਘ, ਕਪਿਲ ਸ਼ਰਮਾ, ਨਰਿੰਦਰ ਠਾਕੁਰ, ਬਲਬੀਰ, ਯਸ਼ਪਾਲ, ਰੂਪ ਲਾਲ ਆਦਿ ਹਾਜ਼ਰ ਸਨ। ਅਮਿਤ ਸਿੰਘ ਮੰਟੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਲੋਕਾਂ ਨੂੰ ਆਟਾ ਥੈਲੀਆਂ ਵਿੱਚ ਵੰਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਦੀ ਬਿਹਤਰੀ ਲਈ ਫ਼ੈਸਲੇ ਲੈ ਰਹੇ ਹਨ, ਜਿਸ ਤਹਿਤ ਪੰਜਾਬ ਸਰਕਾਰ ਵੱਲੋਂ 1 ਜੁਲਾਈ ਤੋਂ ਦੋ ਮਹੀਨੇ ਦੇ 600 ਯੂਨਿਟ ਘਰੇਲੂ ਸਾਰੇ ਵਰਗਾਂ ਦੇ ਮੁਆਫ ਕੀਤੇ ਗਏ ਹਨ। -ਪੱਤਰ ਪ੍ਰੇਰਕ