ਅੰਬੇਡਕਰ ਦੀਆਂ ਮੂਰਤੀਆਂ ਦੀ ਸੁਰੱਖਿਆ ਲਈ ਕਮਿਸ਼ਨਰ ਵੱਲੋਂ ਰੀਵਿਊ ਮੀਟਿੰਗ
ਖੇਤਰੀ ਪ੍ਰਤੀਨਿਧ ਅੰਮ੍ਰਿਤਸਰ, 20 ਜੂਨ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀਆਂ ਮੂਰਤੀਆਂ ਦੀ ਸੁਰੱਖਿਆ ਅਤੇ ਰੱਖ-ਰਖਾਅ ਸਬੰਧੀ ਪੁਲੀਸ ਪ੍ਰਸਾਸ਼ਨ ਅਤੇ ਵਾਲਮੀਕਿ ਸਮਾਜ ਦੇ ਨੁਮਾਇੰਦਿਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵਧੀਕ ਕਮਿਸ਼ਨਰ ਸੁਰਿੰਦਰ...
Advertisement
ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 20 ਜੂਨ
Advertisement
ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀਆਂ ਮੂਰਤੀਆਂ ਦੀ ਸੁਰੱਖਿਆ ਅਤੇ ਰੱਖ-ਰਖਾਅ ਸਬੰਧੀ ਪੁਲੀਸ ਪ੍ਰਸਾਸ਼ਨ ਅਤੇ ਵਾਲਮੀਕਿ ਸਮਾਜ ਦੇ ਨੁਮਾਇੰਦਿਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਐੱਸਪੀ ਸਿੰਘ, ਐੱਸਡੀਓ ਗੁਰਪ੍ਰੀਤ ਸਿੰਘ ਤੋ ਇਲਾਵਾ ਪੁਲੀਸ ਪ੍ਰਸ਼ਾਸਨ ਵੱਲੋਂ ਡੀਸੀਪੀ ਲਾਅ ਐਂਡ ਆਰਡਰ ਆਲਮ ਵਿਜੈ ਸਿੰਘ, ਏਸੀਪੀ (ਡੀ) ਜਤਿੰਦਰ, ਡੀਐੱਸਪੀ ਨੀਰਜ ਕੁਮਾਰ ਚੇਅਰਮੈਨ ਧੂਨਾ ਸਾਹਿਬ ਟਰਸਟ ਓਪੀ ਗੱਬਰ, ਨਿਗਮ ਯੂਨੀਅਨ ਪ੍ਰਧਾਨ ਵਿਨੋਦ ਬਿੱਟਾ, ਸੁਰਿੰਦਰ ਟੋਨਾ, ਕੇਵਲ ਕੁਮਾਰ ਅਤੇ ਬਾਬਾ ਭੰਡਾਰੀ ਨਾਥ ਸ਼ਾਮਲ ਹੋਏ। ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਪੁਲੀਸ ਪ੍ਰਸ਼ਾਸਨ ਅਤੇ ਵਾਲਮੀਕ ਸਮਾਜ ਵੱਲੋਂ ਮੂਰਤੀਆਂ ਦੀ ਸੁਰੱਖਿਆ ਸਬੰਧੀ ਸੁਚੱਜੇ ਸੁਝਾਅ ਦਿੱਤੇ ਗਏ ਹਨ।
Advertisement
×