Commissioner ਦਰਬਾਰ ਸਾਹਿਬ ਨਤਮਸਤਕ
ਜਲੰਧਰ ਡਿਵੀਜ਼ਨ ਦੇ ਕਮਿਸ਼ਨਰ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਸਕੱਤਰ ਰਾਮਵੀਰ ਨੇ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਦੀ ਪਤਨੀ ਜਸਪ੍ਰੀਤ ਕੌਰ ਵੀ ਮੌਜੂਦ ਸਨ। ਸਕੱਤਰ ਰਾਮਵੀਰ ਨੇ ਅੱਜ ਸਵੇਰੇ ਸਭ ਤੋਂ ਪਹਿਲਾਂ...
Advertisement
ਜਲੰਧਰ ਡਿਵੀਜ਼ਨ ਦੇ ਕਮਿਸ਼ਨਰ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਸਕੱਤਰ ਰਾਮਵੀਰ ਨੇ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਦੀ ਪਤਨੀ ਜਸਪ੍ਰੀਤ ਕੌਰ ਵੀ ਮੌਜੂਦ ਸਨ। ਸਕੱਤਰ ਰਾਮਵੀਰ ਨੇ ਅੱਜ ਸਵੇਰੇ ਸਭ ਤੋਂ ਪਹਿਲਾਂ ਦਰਬਾਰ ਸਾਹਿਬ ਵਿੱਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਇਲਾਹੀ ਬਾਣੀ ਦਾ ਕੀਰਤਨ ਵੀ ਸਰਵਣ ਕੀਤਾ। ਇਸ ਉਪਰੰਤ ਉਹ ਸ੍ਰੀ ਦੁਰਗਿਆਣਾ ਮੰਦਰ ਵਿੱਚ ਵੀ ਨਤਮਸਤਕ ਹੋਏ ਜਿੱਥੇ ਉਨ੍ਹਾਂ ਦਰਸ਼ਨ ਕਰਨ ਦੇ ਨਾਲ ਸ੍ਰੀ ਹਨੂਮਾਨ ਦੀ ਆਰਤੀ ਵਿੱਚ ਵੀ ਹਿੱਸਾ ਲਿਆ। ਇਸ ਮੌਕੇ ਸ੍ਰੀ ਦੁਰਗਿਆਣਾ ਤੀਰਥ ਕਮੇਟੀ ਦੀ ਪ੍ਰਧਾਨ ਅਤੇ ਸਾਬਕਾ ਮੰਤਰੀ ਪ੍ਰੋ. ਲਕਸ਼ਮੀ ਚਾਵਲਾ ਵੱਲੋਂ ਸਕੱਤਰ ਅਤੇ ਉਨ੍ਹਾਂ ਦੀ ਪਤਨੀ ਨੂੰ ਸਨਮਾਨਿਤ ਕੀਤਾ ਗਿਆ।
Advertisement
Advertisement
×

