ਕਮਿਸ਼ਨਰ ਵੱਲੋਂ ਵੱਡੇ ਪੱਧਰ ’ਤੇ ਕਰਮਚਾਰੀਆਂ ਦਾ ਤਬਾਦਲਾ
ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵਲੋਂ ਨਗਰ ਨਿਗਮ ਅੰਮ੍ਰਿਤਸਰ ਵਿਖੇ ਵੱਖ-ਵੱਖ ਵਿਭਾਗਾਂ ਵਿੱਚ ਲੰਬੇ ਸਮੇਂ ਤੋਂ ਕੰਮ ਕਰ ਰਹੇ ਕਰਮਚਾਰੀਆਂ ਦਾ ਵੱਡੇ ਪੱਧਰ ‘ਤੇ ਤਬਾਦਲਾ ਕੀਤਾ ਗਿਆ ਹੈ। ਅੱਜ ਆਪਣੇ ਹੁਕਮਾਂ ਰਾਹੀਂ 43 ਕਰਮਚਾਰੀਆਂ ਦੀ ਬਦਲੀ ਵੱਖ-ਵੱਖ ਵਿਭਾਗਾਂ ਵਿੱਚ ਕਰ ਦਿੱਤੀ...
Advertisement
ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵਲੋਂ ਨਗਰ ਨਿਗਮ ਅੰਮ੍ਰਿਤਸਰ ਵਿਖੇ ਵੱਖ-ਵੱਖ ਵਿਭਾਗਾਂ ਵਿੱਚ ਲੰਬੇ ਸਮੇਂ ਤੋਂ ਕੰਮ ਕਰ ਰਹੇ ਕਰਮਚਾਰੀਆਂ ਦਾ ਵੱਡੇ ਪੱਧਰ ‘ਤੇ ਤਬਾਦਲਾ ਕੀਤਾ ਗਿਆ ਹੈ। ਅੱਜ ਆਪਣੇ ਹੁਕਮਾਂ ਰਾਹੀਂ 43 ਕਰਮਚਾਰੀਆਂ ਦੀ ਬਦਲੀ ਵੱਖ-ਵੱਖ ਵਿਭਾਗਾਂ ਵਿੱਚ ਕਰ ਦਿੱਤੀ ਗਈ ਹੈ, ਜਿਨ੍ਹਾਂ ਵਿੱਚ ਸਭ ਤੋ ਵੱਧ ਕਰਮਚਾਰੀ ਪਾਣੀ ਅਤੇ ਸੀਵਰੇਜ ਵਿਭਾਗ ਨੂੰ ਦਿੱਤੇ ਗਏ ਹਨ। ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਸਮੇਂ ਨਗਰ ਨਿਗਮ ਵਲੋਂ ਪਾਣੀ ਅਤੇ ਸੀਵਰੇਜ ਵਿਭਾਗ ਦੀ ਰਿਕਵਰੀ ਵਧਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।
Advertisement
Advertisement