DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Commonwealth Games:ਚਾਂਦੀ ਜਿੱਤ ਕੇ ਪਰਤੇ ਲਵਪ੍ਰੀਤ ਦਾ ਸ਼ਾਨਦਾਰ ਸਵਾਗਤ

ਬੱਲ ਸਚੰਦਰ ਦੇ ਵੇਟਲਿਫਟਰ ਨੇ ਰਾਸ਼ਟਰਮੰਡਲ ਖੇਡਾਂ ’ਚ ਜਿੱਤਿਆ ਹੈ ਚਾਂਦੀ ਦਾ ਤਗਮਾ; ਡੀ ਸੀ ਵਧਾਈ ਦਿੱਤੀ

  • fb
  • twitter
  • whatsapp
  • whatsapp
featured-img featured-img
ਵੇਟਲਿਫਟਰ ਲਵਪ੍ਰੀਤ ਸਿੰਘ ਦਾ ਸਵਾਗਤ ਕਰਦੇ ਹੋਏ ਅਧਿਕਾਰੀ ਅਤੇ ਹੋਰ
Advertisement
ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿੱਚ ਰਾਸ਼ਟਰਮੰਡਲ ਖੇਡਾਂ ਵਿੱਚ ਵੇਟ ਲਿਫਟਿੰਗ ਮੁਕਾਬਲੇ ਵਿੱਚ ਚਾਂਦੀ ਦਾ ਤਗ਼ਮਾ ਜੇਤੂ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਬੱਲ ਸਚੰਦਰ ਦੇ ਨੌਜਵਾਨ ਲਵਪ੍ਰੀਤ ਸਿੰਘ ਦਾ ਵਤਨ ਮੁੜਨ ’ਤੇ ਮਗਰੋਂ ਹਵਾਈ ਅੱਡੇ ’ਤੇ ਸਵਾਗਤ ਕੀਤਾ ਗਿਆ।

ਲਵਪ੍ਰੀਤ ਸਿੰਘ ਨੇ 110+ ਕਿੱਲੋਗ੍ਰਾਮ ਭਾਰ ਵਰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਨੈਚ ਵਿੱਚ 176 ਕਿਲੋ, ਕਲੀਨ ਐਂਡ ਜਰਕ ’ਚ 212 ਕਿਲੋ ਸਣੇ ਕੁੱਲ 388 ਕਿਲੋ ਭਾਰ ਚੁੱਕ ਕੇ ਚਾਂਦੀ ਦਾ ਤਗਮਾ ਆਪਣੇ ਨਾਮ ਕੀਤਾ। ਲਵਪ੍ਰੀਤ ਸਿੰਘ ਉਹ ਸਧਾਰਨ ਪਰਿਵਾਰ ਨਾਲ ਸਬੰਧਤ ਹੈ। ਉਸ ਦੇ ਪਿਤਾ ਕ੍ਰਿਪਾਲ ਸਿੰਘ ਅਤੇ ਮਾਤਾ ਸੁਖਵਿੰਦਰ ਕੌਰ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਨੇ ਬਚਪਨ ’ਚ ਵੀ ਮਿਹਨਤ ਕਰਦਿਆਂ ਮੰਡੀ ਵਿੱਚ ਸਬਜ਼ੀ ਵੇਚਣ ਦਾ ਕੰਮ ਕੀਤਾ, ਪਰ ਆਪਣੀ ਲਗਨ ਅਤੇ ਮਿਹਨਤ ਸਦਕਾ ਉਸ ਨੇ ਅੱਜ ਦੇਸ਼ ਅਤੇ ਦੁਨੀਆ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ।

Advertisement

ਚਾਂਦੀ ਦਾ ਤਗਮਾ ਜਿੱਤਣ ਉਪਰੰਤ ਅੰਮ੍ਰਿਤਸਰ ਪਹੁੰਚਣ ’ਤੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਲਵਪ੍ਰੀਤ ਸਿੰਘ ਦਾ ਨਿੱਘਾ ਸਵਾਗਤ ਕੀਤਾ ਅਤੇ ਉਸ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਇਸ ਮੌਕੇ ਉਸ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਖਿਡਾਰੀ ਅਤੇ ਉਸ ਦੇ ਪ੍ਰਸ਼ੰਸਕ ਵੀ ਮੌਜੂਦ ਸਨ, ਜਿਨ੍ਹਾਂ ਨੇ ਉਸ ਦਾ ਉਤਸ਼ਾਹ ਵਧਾਇਆ।

Advertisement

ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਲਵਪ੍ਰੀਤ ਸਿੰਘ ਦੀ ਉਪਲਬਧੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਜ਼ਿਲ੍ਹਾ ਅੰਮ੍ਰਿਤਸਰ ਦਾ ਮਾਣ ਹੈ, ਜਿਸ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਸ ਦੀ ਮਿਹਨਤ, ਸੰਘਰਸ਼ ਅਤੇ ਸਫਲਤਾ ਹੋਰ ਨੌਜਵਾਨ ਖਿਡਾਰੀਆਂ ਲਈ ਪ੍ਰੇਰਨਾ ਦਾ ਸਰੋਤ ਹੈ। ਜ਼ਿਲ੍ਹਾ ਪ੍ਰਸ਼ਾਸਨ ਵਲੋ ਉਸ ਦੀ ਇਸ ਉਪਲਬਧੀ ਲਈ ਉਸ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ।

Advertisement
×