‘ਡਿੱਗੇ ਮਕਾਨਾਂ ਦਾ 6500 ਮੁਆਵਜ਼ਾ ਬੇਜ਼ਮੀਨਿਆਂ ਨਾਲ ਮਜ਼ਾਕ’
ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਇਕਾਈ ਬੱਗਾ ਨੇ ਇਕਾਈ ਪ੍ਰਧਾਨ ਭਜਨੋ ਦੀ ਪ੍ਰਧਾਨਗੀ ਹੇਠ ਮੀਟਿੰਗ ਕਰਕੇ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਅਤੇ ਮੀਂਹ ਕਾਰਨ ਡਿੱਗੇ ਮਕਾਨਾਂ ਦੇ ਪੀੜਤਾਂ ਨੂੰ 6500 ਰੁਪਏ ਮੁਆਵਜ਼ਾ ਦੇਣ ਨੂੰ ਬੇਜ਼ਮੀਨੇ ਮਜ਼ਦੂਰਾਂ ਨਾਲ ਕੋਝਾ ਮਜ਼ਾਕ ਦੱਸਿਆ। ਵਰਨਣਯੋਗ...
Advertisement
ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਇਕਾਈ ਬੱਗਾ ਨੇ ਇਕਾਈ ਪ੍ਰਧਾਨ ਭਜਨੋ ਦੀ ਪ੍ਰਧਾਨਗੀ ਹੇਠ ਮੀਟਿੰਗ ਕਰਕੇ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਅਤੇ ਮੀਂਹ ਕਾਰਨ ਡਿੱਗੇ ਮਕਾਨਾਂ ਦੇ ਪੀੜਤਾਂ ਨੂੰ 6500 ਰੁਪਏ ਮੁਆਵਜ਼ਾ ਦੇਣ ਨੂੰ ਬੇਜ਼ਮੀਨੇ ਮਜ਼ਦੂਰਾਂ ਨਾਲ ਕੋਝਾ ਮਜ਼ਾਕ ਦੱਸਿਆ। ਵਰਨਣਯੋਗ ਹੈ ਕਿ ਪਿੰਡ ਬੱਗਾ ਦੇ ਮਜ਼ਦੂਰ ਪਰਮਜੀਤ ਸਿੰਘ ਅਤੇ ਜਗੀਰੋ ਦੇ ਖਾਤਿਆਂ ਵਿੱਚ ਸਰਕਾਰ ਨੇ 6500 ਰੁਪਏ ਮੁਆਵਜ਼ਾ ਰਾਸ਼ੀ ਪਾਈ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਨੇ ਮੀਟਿੰਗ ’ਚ ਦੱਸਿਆ ਕਿ ਸਰਕਾਰ ਵੱਲੋਂ 15 ਸਤੰਬਰ ਤੋਂ ਨੁਕਸਾਨੇ ਘਰਾਂ ਦਾ ਪੀ.ਡਬਲਯੂ.ਡੀ ਵਿਭਾਗ ਕੋਲੋਂ ਸਰਵੇ ਕਰਵਾਏ ਜਾਣ ਦੇ ਦਿੱਤੇ ਆਦੇਸ਼ ਉੱਪਰ ਅਜੇ ਤੱਕ ਅਮਲ ਨਾ ਹੋਣ ਕਾਰਨ ਪੀੜਤ ਮੁਆਵਜ਼ਾ ਲੈਣ ਲਈ ਸਰਕਾਰੀ ਦਫਤਰਾਂ ਵਿੱਚ ਦਰਖਾਸਤਾਂ ਚੁੱਕੀ ਫਿਰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 12 ਸਤੰਬਰ ਨੂੰ ਜਾਰੀ ਕੀਤੇ ਪੱਤਰ ਮੁਤਾਬਕ ਪੀ.ਡਬਲਯੂ.ਡੀ ਵਿਭਾਗ ਦੇ ਜੇ ਈ ਨੇ ਪ੍ਰਭਾਵਿਤ ਲੋਕਾਂ ਦੇ ਘਰਾਂ ਵਿੱਚ ਜਾ ਕੇ ਨੁਕਸਾਨੇ ਘਰਾਂ ਲਈ ਫੋਟੋ ਲੈ ਕੇ ਮੋਬਾਈਲ ਐਪਲੀਕੇਸ਼ਨ ਰਾਹੀਂ ਡਾਊਨਲੋਡ ਕਰਨ ਨੂੰ ਯਕੀਨੀ ਬਣਾਉਣਾ ਸੀ। ਅਜੇ ਤੱਕ ਕਿਸੇ ਵੀ ਪਿੰਡ ਵਿੱਚ ਇਹ ਸਰਵੇਖਣ ਹੁੰਦਾ ਦਿਖਾਈ ਨਹੀਂ ਦਿੱਤਾ।
Advertisement