DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Damage ਫ਼ਸਲਾਂ ਦਾ ਮੁਆਵਜ਼ਾ ਮੰਗਿਆ

ਕਿਸਾਨਾਂ ਨੇ ਡੀ ਸੀ ਨੂੰ ਮੰਗ ਪੱਤਰ ਸੌਂਪਿਆ

  • fb
  • twitter
  • whatsapp
  • whatsapp
featured-img featured-img
ਡੀ ਸੀ ਨੂੰ ਮੰਗ ਪੱਤਰ ਸੌਂਪਦੇ ਹੋਏ ਵਫ਼ਦ ਦੇ ਮੈਂਬਰ । - ਫੋਟੋ : ਕੇ ਪੀ ਸਿੰਘ
Advertisement

ਇਲਾਕਾ ਡੇਰਾ ਬਾਬਾ ਨਾਨਕ ਵਿੱਚ ਸਰਕਾਰੀ ਜ਼ਮੀਨਾਂ ਉੱਪਰ ਕਾਸ਼ਤ ਕਰ ਰਹੇ ਕਿਸਾਨਾਂ ਨੂੰ ਬੀਤੇ ਸਾਉਣੀ ਸੀਜ਼ਨ ਦੌਰਾਨ ਰਾਵੀ ਦਰਿਆ ਵਿੱਚ ਆਏ ਹੜ੍ਹ ਕਾਰਨ ਨੁਕਸਾਨੀ ਗਈ ਝੋਨੇ ਦੀ ਫ਼ਸਲ ਦਾ ਮੁਆਵਜ਼ਾ ਤੁਰੰਤ ਅਦਾ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਅੱਜ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਵਫ਼ਦ ਨੇ ਡੀ ਸੀ ਅਦਿੱਤਿਆ ਉੱਪਲ ਨਾਲ ਮੁਲਾਕਾਤ ਕੀਤੀ । ਵਫ਼ਦ ਨੇ ਕਿਹ ਕਿ ਡੇਰਾ ਬਾਬਾ ਨਾਨਕ ਦਾ ਪ੍ਰਸ਼ਾਸਨ ਇਸ ਖੇਤਰ ਨਾਲ ਸਬੰਧਤ ਸਰਕਾਰੀ ਜ਼ਮੀਨਾਂ ਦੇ ਕਾਸ਼ਤਕਾਰ ਕਿਸਾਨਾਂ ਨੂੰ ਮੁਆਵਜ਼ਾ ਅਦਾ ਕਰਨ ਤੋਂ ਇਨਕਾਰੀ ਹੈ। ਇਸ ਮੌਕੇ ਡੀ ਸੀ ਨੇ ਕਿਹਾ ਕਿ ਉਹ ਇਸ ਸਬੰਧੀ ਪੰਜਾਬ ਸਰਕਾਰ ਨੂੰ ਚਿੱਠੀ ਲਿਖ ਦਿੰਦੇ ਹਨ। ਉਨ੍ਹਾਂ ਮੌਕੇ ’ਤੇ ਹੀ ਡੀ ਆਰ ਓ ਨੂੰ ਸੱਦ ਕੇ ਇਹ ਚਿੱਠੀ ਤੁਰੰਤ ਤਿਆਰ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ। ਆਗੂਆਂ ਨੇ ਕਿਹਾ ਕਿ ਜੇ ਜਲਦੀ ਮੁਆਵਜ਼ਾ ਅਦਾ ਨਾ ਕੀਤਾ ਗਿਆ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਵਫ਼ਦ ਵਿੱਚ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂ ਬਲਬੀਰ ਸਿੰਘ ਰੰਧਾਵਾ, ਜੋਗਿੰਦਰ ਸਿੰਘ ਖੰਨਾ ਚਮਾਰਾਂ , ਸਤਬੀਰ ਸਿੰਘ ਖੋਦੇ ਬੇਟ, ਗੁਰਪਿੰਦਰ ਸਿੰਘ ਉੱਚਾ ਧਕਾਲਾ, ਨਵਦੀਪ ਸਿੰਘ ਤੁੰਗ ,ਚਮਨ ਮਸੀਹ, ਚਰਨਜੀਤ ਲੱਖੋਵਾਲ ਸ਼ਾਮਲ ਸਨ ।

Advertisement
Advertisement
×