ਕ੍ਰਿਕਟ ਮੁਕਾਬਲੇ ’ਚ ਮੱਲਾਂ ਮਾਰੀਆਂ
ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਕ੍ਰਿਕਟ ਮੁਕਾਬਲਿਆਂ ਵਿੱਚ ਮੱਲਾਂ ਮਾਰੀਆਂ ਹਨ। ਸਕੂਲ ਪ੍ਰਿੰਸੀਪਲ ਐੱਸ ਬੀ ਨਾਯਰ ਅਤੇ ਪ੍ਰਬੰਧਕ ਨਵਦੀਪ ਕੌਰ ਤੇ ਕੁਲਦੀਪ ਕੌਰ ਨੇ ਦੱਸਿਆ ਮੁਕਾਬਲਿਆਂ ਵਿੱਚ ਸੱਤ ਜ਼ੋਨ ਦੀਆਂ ਟੀਮਾਂ ਸ਼ਾਮਲ ਸਨ, ਜਿਨ੍ਹਾਂ ਵਿੱਚੋਂ...
Advertisement
ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਕ੍ਰਿਕਟ ਮੁਕਾਬਲਿਆਂ ਵਿੱਚ ਮੱਲਾਂ ਮਾਰੀਆਂ ਹਨ। ਸਕੂਲ ਪ੍ਰਿੰਸੀਪਲ ਐੱਸ ਬੀ ਨਾਯਰ ਅਤੇ ਪ੍ਰਬੰਧਕ ਨਵਦੀਪ ਕੌਰ ਤੇ ਕੁਲਦੀਪ ਕੌਰ ਨੇ ਦੱਸਿਆ ਮੁਕਾਬਲਿਆਂ ਵਿੱਚ ਸੱਤ ਜ਼ੋਨ ਦੀਆਂ ਟੀਮਾਂ ਸ਼ਾਮਲ ਸਨ, ਜਿਨ੍ਹਾਂ ਵਿੱਚੋਂ ਸੇਂਟ ਕਬੀਰ ਸਕੂਲ ਦੇ ਕਪਤਾਨ ਸੁਖਰਾਜ ਸਿੰਘ ਦੀ ਅਗਵਾਈ ਹੇਠ ਅੰਡਰ-14 (ਲੜਕੇ) ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਟੀਮ ਦੇ ਬਾਕੀ ਖਿਡਾਰੀਆਂ ਗੈਰੀ ਠਾਕੁਰ, ਸਮਰ, ਵੀਰਪ੍ਰਤਾਪ ਸਿੰਘ, ਮਨਰੀਤ ਸਿੰਘ, ਅੰਸ਼ ਠਾਕੁਰ, ਅਰਸ਼ਦੀਪ ਸਿੰਘ ਅਤੇ ਮਿਤੁਲ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਦੇ ਡੀਪੀ ਅਧਿਆਪਕ ਸ਼ਮਸ਼ੇਰ ਸਿੰਘ, ਬੇਅੰਤ ਸਿੰਘ, ਜਤਿੰਦਰ ਕੌਰ, ਦਮਨਬੀਰ ਸਿੰਘ ਸਣੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ। -
Advertisement