ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੀ-ਵਿਜ਼ਲ ਐਪ ’ਤੇ ਕੀਤੀ ਜਾ ਸਕਦੀ ਹੈ ਚੋਣ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ

ਦੇਸ਼ ਦੇ ਚੋਣ ਕਮਿਸ਼ਨ ਵੱਲੋਂ ਤਿਆਰ ਕੀਤੀ ਗਈ ਸੀ-ਵਿਜ਼ਲ ਐਪ ਰਾਹੀਂ ਲੋਕ ਚੋਣਾਂ ਵਿਚ ਵੋਟਿੰਗ ਪ੍ਰਕਿਰਿਆ ਜਾਂ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕਿਸੇ ਕਿਸਮ ਦੀ ਸ਼ਿਕਾਇਤ ਬਾਰੇ ਫ਼ੋਟੋ/ਵੀਡੀਓ ਸਿੱਧੇ ਤੌਰ ’ਤੇ ਕਮਿਸ਼ਨ ਪਾਸ ਭੇਜਣ ਦੇ ਸਮਰੱਥ ਹਨ। ਜ਼ਿਲ੍ਹਾ ਚੋਣ ਅਧਿਕਾਰੀ...
Advertisement
ਦੇਸ਼ ਦੇ ਚੋਣ ਕਮਿਸ਼ਨ ਵੱਲੋਂ ਤਿਆਰ ਕੀਤੀ ਗਈ ਸੀ-ਵਿਜ਼ਲ ਐਪ ਰਾਹੀਂ ਲੋਕ ਚੋਣਾਂ ਵਿਚ ਵੋਟਿੰਗ ਪ੍ਰਕਿਰਿਆ ਜਾਂ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕਿਸੇ ਕਿਸਮ ਦੀ ਸ਼ਿਕਾਇਤ ਬਾਰੇ ਫ਼ੋਟੋ/ਵੀਡੀਓ ਸਿੱਧੇ ਤੌਰ ’ਤੇ ਕਮਿਸ਼ਨ ਪਾਸ ਭੇਜਣ ਦੇ ਸਮਰੱਥ ਹਨ। ਜ਼ਿਲ੍ਹਾ ਚੋਣ ਅਧਿਕਾਰੀ ਰਾਹੁਲ ਨੇ ਅੱਜ ਇਥੇ ਕਿਹਾ ਕਿ ਸੀ-ਵਿਜ਼ਲ ਐਪ ’ਤੇ ਪ੍ਰਾਪਤ ਹੁੰਦੀ ਸ਼ਿਕਾਇਤ `ਤੇ 100 ਮਿੰਟ ਦੇ ਅੰਦਰ-ਅੰਦਰ ਹੀ ਕਾਰਵਾਈ ਕੀਤੀ ਜਾਂਦੀ ਹੈ ਅਤੇ ਸਬੰਧਿਤ ਸ਼ਿਕਾਇਤਕਰਤਾ ਨੂੰ ਵੀ ਸੂਚਿਤ ਕੀਤਾ ਜਾਂਦਾ ਹੈ।

ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਰਾਹੁਲ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਆਪਣੇ ਫ਼ੋਨ ਵਿੱਚ ਸੀ-ਵਿਜ਼ਲ ਐਪ ਡਾਊਨਲੋਡ ਕਰਕੇ ਕਿਸੇ ਵੀ ਤਰ੍ਹਾਂ ਦੀ ਚੋਣ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ ਇਸ ਐਪ ਰਾਹੀਂ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਐਪ `ਤੇ ਸ਼ਰਾਰਤੀ ਅਨਸਰਾਂ ਸਮੇਤ ਵੋਟਾਂ ਖ਼ਰੀਦਣ ਲਈ ਸ਼ਰਾਬ, ਨਸ਼ੇ ਤੇ ਪੈਸੇ ਵੰਡਣ ਵਾਲਿਆਂ ਦੀ ਸ਼ਿਕਾਇਤ ਵੀ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਵੋਟਰ ਹੈਲਪ ਲਾਈਨ ਨੰਬਰ 1950 ਉੱਤੇ ਵੀ ਸ਼ਿਕਾਇਤ ਜਾਂ ਵੋਟਾਂ ਸਬੰਧੀ ਸਹਾਇਤਾ ਲਈ ਸੰਪਰਕ ਕੀਤਾ ਜਾ ਸਕਦਾ ਹੈ।

Advertisement

 

Advertisement
Show comments