ਪੱਤਰ ਪ੍ਰੇਰਕ
ਕਾਹਨੂੰਵਾਨ, 17 ਦਸੰਬਰ
ਇਥੋਂ ਦੀ ਸੀਐੱਚਸੀ ਵਿੱਚ ਨਰਸਿੰਗ ਐਸੋਸੀਏਸ਼ਨ ਦੀ ਜ਼ਿਲ੍ਹਾ ਪ੍ਰਧਾਨ ਸੁਮਿੰਦਰ ਕੌਰ ਘੁੰਮਣ ਦੀ ਅਗਵਾਈ ਹੇਠ ਸਮੂਹ ਨਰਸਿੰਗ ਸਟਾਫ਼ ਨੇ ਹੱਕੀ ਮੰਗਾਂ ਨੂੰ ਲੈ ਕੇ ਮੁਕੰਮਲ ਹੜਤਾਲ ਕਰ ਕੇ ਰੋਸ ਧਰਨਾ ਦਿੱਤਾ। ਇਸ ਮੌਕੇ ਧਰਨੇ ਉੱਤੇ ਬੈਠੀਆਂ ਹੋਈਆਂ ਨਰਸਿੰਗ ਸਟਾਫ਼ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਡਟ ਕੇ ਨਾਅਰੇਬਾਜ਼ੀ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਬਣਦੀਆਂ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ। ਉਨ੍ਹਾਂ ਨੇ ਇਹ ਵੀ ਮੰਗ ਕੀਤੀ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਿਆਂ ਕਰਨ ਸਮੇਤ ਪੁਰਾਣੀ ਪੈਨਸ਼ਨ ਨੂੰ ਵੀ ਛੇਤੀ ਬਹਾਲ ਕੀਤਾ ਜਾਵੇ। ਇਸ ਮੌਕੇ ਰੋਸ ਧਰਨੇ ’ਤੇ ਬੈਠੀਆਂ ਨਰਸਿੰਗ ਮੁਲਾਜ਼ਮਾਂ ਨੇ ਕਿਹਾ ਕਿ ਪਿਛਲੇ 11 ਦਿਨਾਂ ਤੋਂ ਉਨ੍ਹਾਂ ਦੇ ਜ਼ਿਲ੍ਹਾ ਸਮੂਹ ਸਟਾਫ਼ ਵੱਲੋਂ ਹੜਤਾਲ ਜਾਰੀ ਰੱਖੀ ਹੋਈ ਹੈ, ਜਿਸ ਤਹਿਤ ਅੱਜ ਉਹ ਬਲਾਕ ਪੱਧਰ ’ਤੇ ਹੜਤਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ, ਓਨਾ ਚਿਰ ਇਸ ਤਰ੍ਹਾਂ ਹੀ ਸਟਾਫ਼ ਵੱਲੋਂ ਹੜਤਾਲ ਜਾਰੀ ਰੱਖੀ ਜਾਵੇਗੀ। ਇਸ ਮੌਕੇ ਨਰਸਿੰਗ ਸਟਾਫ਼ ਮੈਂਬਰ ਸਤਵਿੰਦਰ ਕੌਰ, ਹਰਜੀਤ ਕੌਰ, ਹਰਪ੍ਰੀਤ ਕੌਰ, ਗੁਰਮਿੰਦਰ ਕੌਰ ਤੇ ਰਮਨਜੀਤ ਕੌਰ ਤੋਂ ਇਲਾਵਾ ਸੀਐੱਚਸੀ ਦਾ ਸਮੂਹ ਸਟਾਫ਼ ਹਾਜ਼ਰ ਸੀ।