ਗੁਰਬਖਸ਼ਪੁਰੀ
ਤਰਨ ਤਾਰਨ, 16 ਮਾਰਚ
ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਅੱਜ ਇਥੇ ਜਥੇਬੰਦੀ ਦੀ ਜ਼ਿਲ੍ਹਾ ਇਕਾਈ ਵੱਲੋਂ ਆਪਣੀਆਂ ਮੰਗਾਂ ਸਬੰਧੀ ਸੂਬਾ ਸਰਕਾਰ ਖ਼ਿਲਾਫ਼ ਰੋਸ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਦੀ ਅਰਥੀ ਸਾੜੀ ਗਈ| ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ ਅਤੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਦੀ ਅਗਵਾਈ ਵਿੱਚ ਕੰਪਿਊਟਰ ਅਧਿਆਪਕਾਂ ਵਲੋਂ ਇਥੋਂ ਦੇ ਗਾਂਧੀ ਮਿਉਂਸਿਪਲ ਪਾਰਕ ਵਿੱਚ ਇਕ ਰੈਲੀ ਕੀਤੀ, ਜਿਸ ਨੂੰ ਹੋਰਨਾਂ ਤੋਂ ਇਲਾਵਾ ਹਰਚੰਦ ਸਿੰਘ, ਕਰਨਬੀਰ ਸਿੰਘ, ਰਾਖੀ ਆਦਿ ਨੇ ਸੰਬੋਧਨ ਕੀਤਾ| ਬੁਲਾਰਿਆਂ ਨੇ ਕਿਹਾ ਕਿ ਕੋਈ 12 ਸਾਲ ਪਹਿਲਾਂ ਉਨ੍ਹਾਂ ਦੀਆਂ ਸੇਵਾਵਾਂ ਸੂਬਾ ਸਰਕਾਰ ਦੇ ਸਿੱਖਿਆ ਵਿਭਾਗ ਵਿੱਚ ਸ਼ਾਮਲ ਕਰਨ ਲਈ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਬਾਵਜੂਦ ਉਨ੍ਹਾਂ ਦੀਆਂ ਸੇਵਾਵਾਂ ਜਿਉਂ ਦੀਆਂ ਤਿਉਂ ਹੀ ਚੱਲ ਰਹੀਆਂ ਹਨ| ਅਧਿਆਪਕਾਂ ਨ ਸਰਕਾਰ ਖਿਲਾਫ਼ ਖੂਬ ਨਾਅਰੇਬਾਜ਼ੀ ਕੀਤੀ|