ਕਾਮਰੇਡ ਬਲਵਿੰਦਰ ਸਿੰਘ ਦੇ ਪਰਿਵਾਰ ਨੂੰ ਹਾਲੇ ਵੀ ਨਹੀਂ ਮਿਲੀ ਸੁਰੱਖਿਆ

ਕਾਮਰੇਡ ਬਲਵਿੰਦਰ ਸਿੰਘ ਦੇ ਪਰਿਵਾਰ ਨੂੰ ਹਾਲੇ ਵੀ ਨਹੀਂ ਮਿਲੀ ਸੁਰੱਖਿਆ

ਭਾਜਪਾ ਨੇਤਾ ਤੇ ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ।

ਨਰਿੰਦਰ ਸਿੰਘ

ਭਿੱਖੀਵਿੰਡ, 18 ਅਕਤੂਬਰ

ਕਾਮਰੇਡ ਬਲਵਿੰਦਰ ਸਿੰਘ, ਜਿਨ੍ਹਾਂ ਦੀ 2 ਅਣਪਛਾਤੇ ਵਿਅਕਤੀਆਂ ਵਲੋਂ ਬੀਤੇ ਦਿਨੀਂ 9 ਦੇ ਕਰੀਬ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਦੇ ਪਰਿਵਾਰ ਨੂੰ ਹਾਲੇ ਤੱਕ ਸੁਰੱਖਿਆ ਮੁਹੱਈਆ ਨਹੀਂ ਕਰਵਾਈ ਗਈ। ਬੀਤੇ ਦਿਨ ਉਨ੍ਹਾਂ ਦੇ ਪਰਿਵਾਰ ਨੇ ਆਪਣੀਆਂ ਕੁਝ ਮੰਗਾਂ ਸਰਕਾਰ ਅਤੇ ਪ੍ਰਸ਼ਾਸਨ ਅੱਗੇ ਰੱਖੀਆਂ ਸਨ, ਜਿਨ੍ਹਾਂ ਵਿੱਚ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ, ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਤੇ ਬਲਵਿੰਦਰ ਸਿੰਘ ਨੂੰ ਸ਼ਹੀਦ ਦਾ ਦਰਜਾ ਦੇਣਾ ਸ਼ਾਮਲ ਸਨ। ਇਹ ਮੰਗਾਂ ਮੰਨੇ ਜਾਣ ਬਾਅਦ ਕਾਮਰੇਡ ਦਾ ਸਸਕਾਰ ਕੀਤਾ ਗਿਆ ਸੀ। ਬਲਵਿੰਦਰ ਸਿੰਘ ਦੇ ਸਾਲਾ ਗੁਲਸ਼ਨਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੂੰ ਪੁਲੀਸ ਵੱਲੋਂ ਸੁਰੱਖਿਆ ਮੁੱਹਈਆ ਨਹੀਂ ਕਰਵਾਈ ਗਈ। ਅੱਜ ਵੀ ਪਰਿਵਾਰ ਨੂੰ ਉਨ੍ਹਾਂ ਹੀ ਖ਼ਤਰਾ ਹੈ। ਉਨ੍ਹਾਂ ਇਹ ਵੀ ਕਿਹਾ 10-15 ਦਿਨਾਂ ਤੋਂ ਕੁਝ ਵਿਅਕਤੀ ਉਨ੍ਹਾਂ ਦੇ ਘਰਾਂ ਦੀ ਰੇਕੀ ਕਰਦੇ ਸੀਸੀਟੀਵੀ ਵਿਚ ਕੈਮਰਿਆਂ ਵਿਚ ਨਜ਼ਰ ਵੀ ਆਈ, ਜਿਸ ਦਾ ਸਾਰਾ ਰਿਕਾਰਡ ਪੁਲੀਸ ਨੇ ਆਪਣੇ ਕਬਜ਼ੇ ਵਿਚ ਲੈ ਲਿਆ ਅਤੇ ਅੱਜ ਉਹ ਮੁੜ ਆਪਣੇ ਬਲਬੂਤੇ ਤੇ ਹੀ ਪਰਿਵਾਰ ਦੀ ਸੁਰੱਖਿਆ ਕਰ ਰਹੇ ਹਨ। ਇਸ ਮੌਕੇ ਅੱਜ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਵੀ ਬਲਵਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ। ਉਨ੍ਹਾਂ ਵੀ ਪੰਜਾਬ ਸਰਕਾਰ ਤੇ ਨਿਸ਼ਾਨਾ ਸਾਧਦੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਨੂੰ ਪਤਾ ਸੀ ਕਿ ਇਸ ਪਰਿਵਾਰ ਦੀ ਸੁਰੱਖਿਆ ਕਿੰਨੀ ਜ਼ਰੂਰੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All