ਨਾਟਕ ‘ਹਮਾਰੇ ਰਾਮ’ ਦੇ ਸ਼ੋਅ ਕਰਾਉਣ ਦੇ ਫੈਸਲੇ ਦੀ ਨਿਖੇਧੀ
ਤਰਕਸ਼ੀਲ ਸੁਸਾਇਟੀ ਨੇ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੀਟਿੰਗ ਵਿੱਚ ਪਾਸ ਕੀਤੇ ਫੈਸਲੇ ਤਹਿਤ ਪੰਜਾਬ ਦੇ ਵੱਖ- ਵੱਖ ਸ਼ਹਿਰਾਂ ਵਿੱਚ ਸਰਕਾਰੀ ਖ਼ਰਚੇ ’ਤੇ ਸਟੇਜ ਨਾਟਕ ‘ਹਮਾਰੇ ਰਾਮ’ ਦੇ 40 ਸ਼ੋਅ ਵਿਖਾਉਣ ਦੇ ਗੈਰ ਸੰਵਿਧਾਨਕ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਤਰਕਸ਼ੀਲ...
ਤਰਕਸ਼ੀਲ ਸੁਸਾਇਟੀ ਨੇ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੀਟਿੰਗ ਵਿੱਚ ਪਾਸ ਕੀਤੇ ਫੈਸਲੇ ਤਹਿਤ ਪੰਜਾਬ ਦੇ ਵੱਖ- ਵੱਖ ਸ਼ਹਿਰਾਂ ਵਿੱਚ ਸਰਕਾਰੀ ਖ਼ਰਚੇ ’ਤੇ ਸਟੇਜ ਨਾਟਕ ‘ਹਮਾਰੇ ਰਾਮ’ ਦੇ 40 ਸ਼ੋਅ ਵਿਖਾਉਣ ਦੇ ਗੈਰ ਸੰਵਿਧਾਨਕ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਤਰਕਸ਼ੀਲ ਸੁਸਾਇਟੀ ਦੇ ਸੂਬਾ ਕਮੇਟੀ ਆਗੂਆਂ ਮਾਸਟਰ ਰਾਜਿੰਦਰ ਭਦੌੜ, ਸੁਮੀਤ, ਸੁਖਵਿੰਦਰ ਬਾਗਪੁਰ, ਜੋਗਿੰਦਰ ਕੁੱਲੇਵਾਲ, ਸੁਰਜੀਤ ਟਿੱਬਾ ਅਤੇ ਜਸਵਿੰਦਰ ਫਗਵਾੜਾ ਨੇ ਮੋਦੀ ਸਰਕਾਰ ਦੇ ਦਬਾਅ ਹੇਠ ਕੀਤੇ ਇਸ ਫੈਸਲੇ ਦਾ ਡਟਵਾਂ ਵਿਰੋਧ ਕਰਦਿਆਂ ਕਿਹਾ ਕਿ ਪ੍ਰਤੀ ਵਿਅਕਤੀ 799 ਰੁਪਏ ਦੀ ਟਿਕਟ ਦੇ ਸਰਕਾਰੀ ਖਰਚੇ ’ਤੇ ਕਿਸੇ ਧਰਮ ਨਾਲ ਸਬੰਧਤ ਧਾਰਮਿਕ ਨਾਟਕ ਵਿਖਾਉਣ ਦੇ ਫੈਸਲੇ ਦਾ ਆਮ ਲੋਕਾਂ ਦੇ ਬੁਨਿਆਦੀ ਵਿਕਾਸ ਜਾਂ ਭਲਾਈ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਫੰਡਾਂ ਦੀ ਘਾਟ ਕਰਕੇ ਪੜ੍ਹੇ ਲਿਖੇ ਲੱਖਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਤੋਂ ਵਾਂਝਿਆਂ ਰੱਖ ਰਹੀ ਹੈ, ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਨਹੀਂ ਕੀਤਾ ਜਾ ਰਿਹਾ ਅਤੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਅਧਿਆਪਕਾਂ ਦੀਆਂ ਹੱਕੀ ਆਰਥਿਕ ਮੰਗਾਂ ਮੰਨਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਫ਼ੈਸਲੇ ਉਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ।

