ਤਰਨ ਤਾਰਨ: ਇੱਥੋਂ ਦੇ ਮਮਤਾ ਨਿਕੇਤਨ ਸਕੂਲ ਵਿੱਚ ਬਦੀ ’ਤੇ ਨੇਕੀ ਦੀ ਜਿੱਤ ਦਾ ਤਿਉਹਾਰ ਦੁਸਹਰਾ ਉਤਸ਼ਾਹ ਨਾਲ ਮਨਾਇਆ ਗਿਆ| ਇਸ ਮੌਕੇ ਵਿਦਿਆਰਥੀਆਂ ਦੇ ਵਿਦਿਅਕ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਲੇਖ ਰਚਨਾ ਤੇ ਪੋਸਟਰ ਮੇਕਿੰਗ ਆਦਿ ਸ਼ਾਮਲ ਸਨ। ਮੁਕਾਬਲਿਆਂ ਵਿੱਚ ਪਹਿਲੇ ਸਥਾਨਾਂ ’ਤੇ ਆਉਣ ਵਾਲਿਆਂ ਨੂੰ ਇਨਾਮ ਵੀ ਦਿੱਤੇ ਗਏ| ਸਕੂਲ ਦੇ ਪ੍ਰਿੰਸੀਪਲ ਗੁਰਚਰਨ ਕੌਰ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਦੁਸਹਿਰੇ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ| -ਪੱਤਰ ਪ੍ਰੇਰਕ