ਬਟਾਲਾ: ਸ੍ਰੀਮਤੀ ਲੀਲਾਵੰਤੀ ਮੈਮੋਰੀਅਲ ਬੀਜੀ ਬਲਾਜ਼ਮ ਸਕੂਲ ਭਾਗੋਵਾਲ ਵਿੱਚ ਵਿਦਿਆਰਥੀਆਂ ਦੇ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਲਗਭਗ ਤਿੰਨ ਦਰਜਨ ਵਿਦਿਆਰਥੀਆਂ ਨੇ ਸੁੰਦਰ ਦਸਤਾਰ ਮੁਕਾਬਲੇ ਵਿੱਚ ਹਿੱਸਾ ਲਿਆ। ਸਕੂਲ ਦੇ ਮੁੱਖ ਅਧਿਆਪਿਕਾ ਸੋਨੀਆ ਰਾਜਪੂਤ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੁੰਦਰ ਦਸਤਾਰ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ ਵਿਦਿਆਰਥੀਆਂ ਵਿੱਚ ਦਸਤਾਰ ਬੰਨ੍ਹਣ ਦੀ ਰੁਚੀ ਪੈਦਾ ਕਰਨ ਦੇ ਮਨੋਰਥ ਵਜੋਂ ਕਰਵਾਏ ਗਏ। ਉਨ੍ਹਾਂ ਨੇੜਲੇ ਭਵਿੱਖ ਵਿੱਚ ਵੀ ਅਜਿਹੇ ਹੋਰ ਸੁੰਦਰ ਦਸਤਾਰ ਮੁਕਾਬਲੇ ਕਰਨ ਬਾਰੇ ਦੱਸਿਆ। ਇਸ ਮੌਕੇ ’ਤੇ ਸੁਖਪ੍ਰੀਤ ਕੌਰ, ਮਨਜੀਤ ਕੌਰ ਅਤੇ ਕੰਚਨ ਸਮੇਤ ਹੋਰ ਸਕੂਲ ਸਟਾਫ਼ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ