ਤਰਨ ਤਾਰਨ: ਸੰਤ ਬਾਬਾ ਵਿਸਾਖਾ ਸਿੰਘ ਅਤੇ ਗਦਰ ਲਹਿਰ ਦੇ ਹੋਰਨਾਂ ਯੋਧਿਆਂ ਯਾਦ ਵਿੱਚ ਅੱਜ ਇਲਾਕੇ ਦੇ ਪਿੰਡ ਦਦੇਹਰ ਸਾਹਿਬ ਦੇ ਗੁਰਦੁਆਰੇ ਵਿੱਚ ਸੀਪੀਆਈ ਵੱਲੋਂ ਕਿਸਾਨ ਸੰਘਰਸ਼ ਦੀ ਜਿੱਤ ਨੂੰ ਸਮਰਪਿਤ ਨੂੰ ਰਾਜਸੀ ਕਾਨਫਰੰਸ ਕੀਤੀ ਗਈ| ਇਸ ਮੌਕੇ ਪਾਰਟੀ ਆਗੂ ਬਲਕਾਰ ਸਿੰਘ ਵਲਟੋਹਾ, ਗੁਰਦਿਆਲ ਸਿੰਘ ਖਡੂਰ ਸਾਹਿਬ, ਦਵਿੰਦਰ ਸੋਹਲ, ਬਲਵਿੰਦਰ ਸਿੰਘ ਦਦੇਹਰ ਸਾਹਿਬ, ਪੰਜਾਬ ਖੇਤ ਮਜਦੂਰ ਸਭਾ ਦੀ ਸੂਬਾ ਜਨਰਲ ਸਕੱਤਰ ਦੇਵੀ ਕੁਮਾਰੀ, ਆਲ ਇੰਡੀਆ ਕਿਸਾਨ ਸਭਾ ਦੇ ਆਗੂ ਲੇਖ ਸਿੰਘ, ਪੰਜਾਬ ਇਸਤਰੀ ਸਭਾ ਦੀ ਜ਼ਿਲ੍ਹਾ ਪ੍ਰਧਾਨ ਸੀਮਾ ਸੋਹਲ ਨੇ ਸੰਬੋਧਨ ਕੀਤਾ| ਆਗੂਆਂ ਕਿਹਾ ਕਿ ਦੇਸ਼ ਦੀਆਂ ਸਰਕਾਰਾਂ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਦੀ ਰਾਖੀ ਕਰਦੀਆਂ ਹਨ ਜਿਨ੍ਹਾਂ ਖਿਲਾਫ਼ ਸਭ ਨੂੰ ਅੰਦੋਲਨ ਕਰਨ ਲਈ ਤਿਆਰ ਰਹਿਣਾ ਹੈ| -ਪੱਤਰ ਪ੍ਰੇਰਕ